ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਤਲੁਜ ਵਿੱਚ ਪਾਣੀ ਦਾ ਪੱਧਰ ਘਟਿਆ; ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ

ਮੰਗਲਵਾਰ ਨੂੰ ਲਗਪਗ ਡੇਢ ਫੁਟ ਹੇਠਾਂ ਆਇਆ ਪਾਣੀ
Advertisement

ਮੀਂਹ ਤੋਂ ਬਾਅਦ ਲਗਾਤਾਰ ਸਤਲੁਜ ਦਰਿਆ ਵਿੱਚ ਵਧ ਰਹੇ ਪਾਣੀ ਕਾਰਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਸੀ, ਪਰ ਬੁੱਧਵਾਰ ਨੂੰ ਮੀਂਹ ਨਹੀਂ ਪਇਆ ਤੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਅਤੇ ਨਾਲ ਹੀ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਵੀ ਰਾਹਤ ਮਹਿਸੂਸ ਕੀਤੀ ਹੈ। ਮੰਗਲਵਾਰ ਨੂੰ ਪਾਣੀ ਦਾ ਪੱਧਰ 775 ਦੇ ਪੱਧਰ ਦੇ ਆਸ-ਪਾਸ ਸੀ, ਜੋ ਬੁੱਧਵਾਰ ਨੂੰ 773 ਦੇ ਪੱਧਰ ’ਤੇ ਪਹੁੰਚ ਗਿਆ। ਇੱਕ ਦਿਨ ਵਿੱਚ ਪਾਣੀ ਲਗਪਗ ਇੱਕ ਤੋਂ ਡੇਢ ਫੁੱਟ ਘੱਟ ਗਿਆ ਹੈ। ਹਾਲਾਂਕਿ, ਪਾਣੀ ਦਾ ਵਹਾਅ ਬਹੁਤ ਤੇਜ਼ ਹੈ। ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਵੀ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ ਜਿਸ ਕਾਰਨ ਪਾਣੀ ਦਾ ਪੱਧਰ ਵੀ ਵਧ ਸਕਦਾ ਹੈ। ਜਿਸ ਕਾਰਨ ਪ੍ਰਸ਼ਾਸਨ ਦੀਆਂ ਟੀਮਾਂ ਪਹਿਲਾਂ ਵਾਂਗ ਤਾਇਨਾਤ ਹਨ।

ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਸੀ। ਪਰ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਸੀ। ਜਿਸ ਕਾਰਨ ਪ੍ਰਸ਼ਾਸਨ ਬਹੁਤਾ ਤਣਾਅ ਵਿੱਚ ਨਹੀਂ ਸੀ। ਹਾਲਾਂਕਿ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਸਨ ਤਾਂ ਜੋ ਜੇਕਰ ਪਾਣੀ ਦਾ ਪੱਧਰ ਵਧਦਾ ਹੈ ਤਾਂ ਬਚਾਅ ਕਾਰਜ ਆਸਾਨੀ ਨਾਲ ਕੀਤੇ ਜਾ ਸਕਣ। ਪ੍ਰਸ਼ਾਸਨ ਨੇ ਪਹਿਲਾਂ ਹੀ ਸਤਲੁਜ ਦਰਿਆ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਤਿਆਰ ਰਹਿਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਕਿਸੇ ਵੀ ਸਮੇਂ ਸੁਰੱਖਿਅਤ ਥਾਂ ’ਤੇ ਜਾਣਾ ਪਵੇਗਾ। ਜਿਸ ਤੋਂ ਬਾਅਦ ਨੇੜੇ ਰਹਿਣ ਵਾਲੇ ਲੋਕਾਂ ਨੇ ਆਪਣਾ ਸਮਾਨ ਪੈਕ ਕਰ ਲਿਆ ਸੀ, ਪਰ ਹਾਲੇ ਤੱਕ ਆਪਣੇ ਘਰ ਨਹੀਂ ਛੱਡੇ ਸਨ। ਬੁੱਧਵਾਰ ਨੂੰ ਜਦੋਂ ਪਾਣੀ ਦਾ ਪੱਧਰ ਘਟਿਆ ਤਾਂ ਆਮ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ। ਸਤਲੁਜ ਦਰਿਆ ਦੇ ਨੇੜੇ ਰਹਿਣ ਵਾਲੇ ਲੋਕ ਲਗਾਤਾਰ ਦਰਿਆ ਦੇ ਪਾਣੀ ਨੂੰ ਦੇਖਣ ਆ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਾਣੀ ਦਾ ਪੱਧਰ ਕਿੰਨੀ ਦੂਰ ਤੱਕ ਪਹੁੰਚ ਗਿਆ ਹੈ, ਇਸ ਬਾਰੇ ਪਲ-ਪਲ ਰਿਪੋਰਟ ਮਿਲ ਸਕੇ। ਪ੍ਰਸ਼ਾਸਨ ਨੇ ਕਿਹਾ ਹੈ ਕਿ ਸਤਲੁਜ ਦਰਿਆ ਵਿੱਚ ਖ਼ਤਰੇ ਦਾ ਪੱਧਰ 777 ਤੱਕ ਹੈ। ਮੰਗਲਵਾਰ ਨੂੰ ਜਦੋਂ ਪਿੱਛੇ ਤੋਂ ਪਾਣੀ ਛੱਡਿਆ ਗਿਆ ਤਾਂ ਸਤਲੁਜ ਵਿੱਚ ਪਾਣੀ ਸੱਠ ਹਜ਼ਾਰ ਕਿਊਸਿਕ ਤੱਕ ਪਹੁੰਚ ਗਿਆ ਸੀ। ਜੋ ਬੁੱਧਵਾਰ ਨੂੰ ਕਾਫ਼ੀ ਘੱਟ ਗਿਆ ਹੈ। ਮੰਗਲਵਾਰ ਨੂੰ ਪਾਣੀ ਦਾ ਪੱਧਰ 775 ਦੇ ਆਸ-ਪਾਸ ਸੀ ਜੋ ਬੁੱਧਵਾਰ ਨੂੰ 773 ਦੇ ਆਸ-ਪਾਸ ਰਿਹਾ ਹੈ। ਪ੍ਰਸ਼ਾਸਨ ਦੀਆਂ ਟੀਮਾਂ ਪਹਿਲਾਂ ਵਾਂਗ ਕੰਮ ਕਰ ਰਹੀਆਂ ਹਨ। ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਲੈਣਾ ਚਾਹੁੰਦਾ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Advertisement

Advertisement
Show comments