ਪੰਜਾਬ ਦੀ ਖੁਸ਼ਹਾਲੀ ਲਈ ਸੋਚ ਬਦਲਣੀ ਪਵੇਗੀ: ਪਰਗਟ ਸਿੰਘ

ਪੰਜਾਬ ਦੀ ਖੁਸ਼ਹਾਲੀ ਲਈ ਸੋਚ ਬਦਲਣੀ ਪਵੇਗੀ: ਪਰਗਟ ਸਿੰਘ

ਪਿੰਡ ਚਚਰਾੜੀ ’ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਪਰਗਟ ਸਿੰਘ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ

ਜਗਰਾਉਂ, 22 ਅਕਤੂਬਰ

ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨੇੜਲੇ ਪਿੰਡ ਚਚਰਾੜੀ ’ਚ ਰੱਖੇ ਇੱਕ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਾਡੇ ਸਾਰਿਆਂ ਦਾ ਹੈ ਨਾ ਕਿ ਕਿਸੇ ਇਕੱਲੇ ਦਾ ਅਤੇ ਨਾ ਹੀ ਕੋਈ ਇਕੱਲਾ ਸਮੁੱਚੇ ਪੰਜਾਬ ਨੂੰ ਬਦਲ ਸਕਦਾ ਹੈ। ਪੰਜਾਬ ਨੂੰ ਬਦਲਣ ਅਤੇ ਖੁਸ਼ਹਾਲੀ ਦੇ ਰਾਹ ਪਾਉਣ ਲਈ ਪੰਜਾਬੀਆਂ ਨੂੰ ਆਪਣੀ ਸੋਚ ਬਦਲਣੀ ਪਵੇਗੀ। ਪਿੰਡਾਂ ਦੀ ਖੁਸ਼ਹਾਲੀ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠਣਾ ਹੁਣ ਸਮੇਂ ਦੀ ਲੋੜ ਬਣ ਚੁੱਕੀ ਹੈ। ਉਨ੍ਹਾਂ ਹਾਕੀ ਅਕੈਡਮੀ ਚਚਰਾੜੀ ਦਾ ਦੌਰਾ ਵੀ ਕੀਤਾ। ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ’ਚ ਪਹਿਲੀ ਵਾਰ ਪੰਜਾਬ ਸਿਰ 10 ਕਰੋੜ ਦਾ ਕਰਜ਼ਾ ਹੋਇਆ, ਜੋ ਹੁਣ 3 ਲੱਖ ਕਰੋੜ ਦਾ ਹੈ। ਇਸ ਦਾ ਇਕੱਲਾ ਵਿਆਜ਼ ਹੀ 32 ਹਜ਼ਾਰ ਕਰੋੜ ਦੇਣਾ ਪੈ ਰਿਹਾ ਹੈ। ਜੇ ਇੰਝ ਹੀ ਚੱਲਦਾ ਰਿਹਾ ਤੇ ਕੁਝ ਨਾ ਹੋਇਆ ਤਾਂ ਪੰਜਾਬ ਤੇ ਪੰਜਾਬੀਆਂ ਦਾ ਭਵਿੱਖ ਚੰਗਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ’ਚ ਅੰਦਰੂਨੀ ਲੋਕਤੰਤਰ ਜ਼ਰੂਰੀ ਹੈ, ਜਿਸ ਦੀ ਮਜ਼ਬੂਤੀ ਲਈ ਪਹਿਰਾ ਦੇਣ ਦੀ ਲੋੜ ਹੈ। ਲੜਾਈ ਹਮੇਸ਼ਾ ਮੁੱਦਿਆਂ ਅਤੇ ਅਸੂਲਾਂ ਦੀ ਹੋਣੀ ਚਾਹੀਦੀ ਹੈ। ਚੁਣੇ ਹੋਏ ਹਰ ਨੁਮਾਇੰਦੇ ਨੂੰ ਸਵਾਲ ਕਰਨਾ ਲੋਕਾਂ ਦਾ ਹੱਕ ਹੈ ਅਤੇ ਇਹ ਗੱਲ ਸਮਾਜ ਦੇ ਹਿੱਤ ’ਚ ਵੀ ਹੈ ਕਿਉਂਕਿ ਸੰਵਾਦ ਕਰਨ ਨਾਲ ਚੰਗੇ ਨਤੀਜੇ ਯਕੀਨਨ ਮਿਲਦੇ ਹਨ। ਨਰੋਈ ਸੋਚ ਤੇ ਨਰੋਈ ਸਿਹਤ ਵੱਲ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਆਪੋ-ਆਪਣੇ ਪਿੰਡਾਂ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਤੇ ਕੈਪਟਨ ਦੋ ਅਜਿਹੇ ਪਰਿਵਾਰ ਹਨ ਜਿਨ੍ਹਾਂ ਤੋਂ ਬਚਣ ਦੀ ਲੋੜ ਹੈ ਕਿਉਂਕਿ ਪੰਜਾਬ ਨੂੰ ਵਰਤਮਾਨ ਸਥਿਤੀ ’ਚ ਲਿਆਉਣ ਲਈ ਇਹ ਦੋਵੇਂ ਬਰਾਬਰ ਦੇ ਭਾਗੀਦਾਰ ਹਨ। ਹਲਕਾ ਦਾਖਾ ਤੋਂ ਚੋਣ ਲੜ ਚੁੱਕੇ ਕੈਪਟਨ ਸੰਦੀਪ ਸੰਧੂ ਨੇ ਪਰਗਟ ਸਿੰਘ ਨੂੰ ਜੀ ਆਇਆਂ ਕਿਹਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਮੇਜਰ ਸਿੰਘ ਮੁੱਲਾਂਪੁਰ, ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਹਰਪਾਲ ਸਿੰਘ ਹਾਂਸ, ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਜਸਵੰਤ ਸਿੰਘ ਪੁੜੈਣ, ਹਰਮਨ ਕੁਲਾਰ, ਤੇਲੂ ਰਾਮ ਬਾਂਸਲ ਆਦਿ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All