ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਗਸਤ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਸੰਸਥਾਵਾਂ ਦੇ ਸਨਮਾਨ ਦੀ ਬਹਾਲੀ ਲਈ ਸੰਘਰਸ਼ ਕਰਕੇ ਹਰ ਕੁਰਬਾਨੀ ਕੀਤੀ ਜਾਵੇਗੀ। ਉਹ ਅੱਜ ਸੰਤ ਗੁਰਮੇਲ ਸਿੰਘ ਲਲਤੋਂ ਮਾਣਕਵਾਲ ਵੱਲੋਂ ਰੱਖੇ ਸਮਾਗਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਵੱਲੋਂ ਆਪਣੀ ਭੂਮਿਕਾ ਸਹੀ ਤਰੀਕੇ ਨਾਲ ਨਹੀਂ ਨਿਭਾਈ ਗਈ ਜਿਸ ਕਾਰਨ ਕੌਮ ਵਿੱਚ ਉਨ੍ਹਾਂ ਲੋਕਾਂ ਪ੍ਰਤੀ ਨਫ਼ਰਤ ਅਤੇ ਗੁੱਸਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪ੍ਰਤੀ ਰੋਸ ਪ੍ਰਗਟ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਪਸ਼ਚਾਤਾਪ ਸਮਾਗਮ ਕੀਤੇ ਜਾ ਰਹੇ ਹਨ।