‘ਆਪ’ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ: ਬੋਪਾਰਾਏ
ਹਲਕਾ ਪਾਇਲ ’ਚ ਪੈਂਦੇ ਦੋਨੋਂ ਬਲਾਕ ਮਲੌਦ ਤੇ ਦੋਰਾਹਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਦਾ ਸਨਮਾਨ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਦਾਣਾ ਮੰਡੀ ਪਾਇਲ ਵਿੱਚ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਸੂਬਾ ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਐੱਸ ਜੀ ਪੀ ਸੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਜਥੇ ਹਰਪਾਲ ਸਿੰਘ ਜੱਲਾ ਦੀ ਅਗਵਾਈ ਹੇਠ ਮੀਟਿੰਗ ਬੁਲਾਈ ਗਈ, ਜਿਸ ਵਿੱਚ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹਣਗੀਆਂ। ਉਨ੍ਹਾਂ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਕਿਹਾ ਕਿ ਸਾਰੇ ਗਿੱਲ੍ਹੇ ਸ਼ਿੱਕਵੇ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣ। ਆਗੂਆਂ ਨੇ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਜਿੱਤਣ ਦੇ ਸਮਰੱਥ ਬਣਾ ਦਿੱਤਾ ਹੈ। ਇਨ੍ਹਾਂ ਚੋਣਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਵਾਂਗੇ। ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਚੋਣਾਂ ਵਿੱਚ ਧੱਕੇਸ਼ਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। ਆਗੂਆਂ ਨੇ ਪਾਰਟੀ ਦੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੀ ਜਿੱਤ ਯਕੀਨੀ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਬਲਦੇਵ ਸਿੰਘ ਝੱਜ ਦੌਬੁਰਜੀ ਕੱਦੋ ਜ਼ੋਨ ਅਤੇ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿਆੜ ਤੇ ਬਲਾਕ ਸਮਿਤੀ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇਦਾਰ ਹਰਮਿੰਦਰ ਸਿੰਘ ਜਰਗ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਲਾਪਰਾਂ, ਮਹਿਲਾ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈਚਾ, ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਭਵਦੀਪ ਸਿੰਘ ਮੰਡੇਰ, ਯੂਥ ਪ੍ਰਧਾਨ ਸਰਬਜੀਤ ਸਿੰਘ ਲੱਕੀ ਰੌਣੀ, ਕੰਵਰਦੀਪ ਸਿੰਘ ਜੱਗੀ, ਜਥੇਦਾਰ ਜਗਦੀਪ ਸਿੰਘ ਲਹਿਲ, ਸਰਪੰਚ ਭਾਗ ਸਿੰਘ ਮਕਸੂਦੜਾ, ਜੱਗੀ ਚਣਕੋਈਆਂ, ਜਥੇ ਕੁਲਦੀਪ ਸਿੰਘ ਮਕਸੂਦੜਾ, ਬਲਕਾਰ ਸਿੰਘ ਬੁਆਣੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਂਗੇਵਾਲ, ਸਮਿੰਦਰ ਸਿੰਘ ਸਿਹੋੜਾ, ਜਥੇ ਜਗਦੇਵ ਸਿੰਘ ਦੌਬੁਰਜੀ ਹਾਜ਼ਰ ਸਨ।
Advertisement
