ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਮਈ
ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿੱਚ ਡਾਇਰੈਕਟਰ, ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਦੇ ਹੁਕਮਾਂ ਅਨੁਸਾਰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਿਨਾਰ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਗੁਰੂ ਸਾਹਿਬ ਦੀ ਬਾਣੀ ਅਤੇ ਮਨੁੱਖੀ ਜੀਵਨ ਦੇ ਸੱਚ ਵਿਸ਼ੇ ’ਤੇ ਕਰਵਾਏ ਇਸ ਵੈਬਿਨਾਰ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਪ੍ਰਭਜੋਤ ਕੌਰ, ਡਾ. ਸਰਬਜੋਤ ਕੌਰ ਤੇ ਡਾ. ਬਲਵਿੰਦਰ ਪਾਲ ਸਿੰਘ ਨੇ ਵੀ ਭਾਗ ਲਿਆ। ਡਾ. ਸ਼ਰਨਜੀਤ ਕੌਰ ਪਰਮਾਰ ਨੇ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਕਰੋਨਾ ਸੰਕਟ ਵਿੱਚ ਸਾਰਿਆਂ ਨੂੰ ਗੁਰੂ ਤੇਗ ਬਹਾਦਰ ਦੀ ਬਾਣੀ ਨੂੰ ਜੀਵਨ ਵਿੱਚ ਅਮਲੀ ਰੂਪ ਵਿੱਚ ਢਾਲਣ ਲਈ ਕਿਹਾ। ਡਾ. ਸਰਬਜੋਤ ਕੌਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਿਰਫ ਹਿੰਦ ਦੀ ਚਾਦਰ ਨਹੀਂ ਸਗੋਂ ਸਗਲ ਸ੍ਰਿਸ਼ਟੀ ਦੀ ਚਾਦਰ ਸਨ।