ਪਾਇਲ: ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੂੰ ਦਲਜੀਤ ਸਿੰਘ ਔਲਖ ਰਾਈਮਾਜਰਾ, ਪ੍ਰਧਾਨ ਵਿਨੋਦ ਕੁਮਾਰ ਬੱਬੀ ਅਤੇ ਪ੍ਰਧਾਨ ਸਰੂਪ ਸਿੰਘ ਚੀਮਾ ਦੀ ਅਗਵਾਈ ਵਿੱਚ ਸਿੱਕਿਆਂ ਨਾਲ ਤੋਲਿਆ ਗਿਆ। ਇੰਜਨੀਅਰ ਗਿਆਸਪੁਰਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਵੋਟਾਂ ਪ੍ਰਤੀ ਪੂਰਨ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਲੋਕ ਤੀਜਾ ਬਦਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਜਿਨ੍ਹਾਂ ਨੇ ਪੰਜਾਬ ਨੂੰ ਕੰਗਾਲੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਇਸ ਮੌਕੇ ਏਪੀ ਜੱਲਾ, ਪ੍ਰਧਾਨ ਦੀਵਾਨ ਸਿੰਘ ਖਾਲਸਾ, ਪ੍ਰਧਾਨ ਜਸਵੀਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ