ਪੱਤਰ ਪ੍ਰੇਰਕ
ਸਮਰਾਲਾ, 10 ਜੁਲਾਈ
ਭਾਜਪਾ ਹਲਕਾ ਸਮਰਾਲਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਸ਼ਵਨੀ ਸ਼ਰਮਾ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਏ ਜਾਣ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸਮੂਹ ਮੈਂਬਰਾਂ ਨੇ ਇਸ ਮੌਕੇ ਮੁਬਾਰਕਬਾਦ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਜਿਨ੍ਹਾਂ ਵਿੱਚ ਡਾ. ਅਸ਼ੋਕ ਕੁਮਾਰ ਸਲਵਾਹਨ ਸੀਨੀਅਰ ਆਗੂ ਨੇ ਆਪਣੇ ਸੰਬੋਧਨ ਵਿੱਚ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਬਣਾਏ ਜਾਣ ਦੀ ਵਧਾਈ ਦਿੱਤੀ।
ਉਨ੍ਹਾਂ ਸਮਰਾਲਾ ਹਲਕੇ ਸਮੂਹ ਭਾਜਪਾ ਅਹੁਦੇਦਾਰਾਂ ਨੂੰ ਇਸ ਪ੍ਰਤੀ ਉਤਸ਼ਾਹਿਤ ਕੀਤਾ ਜੋ ਦਿਨ ਰਾਤ ਮਿਹਨਤ ਕਰਕੇ ਭਾਰਤੀ ਜਨਤਾ ਪਾਰਟੀ ਲਈ ਕੰਮ ਕਰ ਰਹੇ ਹਨ। ਇਸ ਮੌਕੇ ਮਨੋਜ ਕੁਮਾਰ ਤਿਵਾੜੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਦੁਆਰਾ ਲਾਗੂ ਲੋਕ ਭਲਾਈ ਸਕੀਮਾਂ ਸਬੰਧੀ ਦੱਸਿਆ ਜਾਵੇਗਾ, ਤਾਂ ਜੋ ਪੰਜਾਬ ਅਤੇ ਪੰਜਾਬੀਅਤ ਵਧਣ ਫੁੱਲਣ ਦਾ ਮੌਕਾ ਮਿਲ ਸਕੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਮਰਾਲਾ ਹਲਕੇ ਤੋਂ ਭਾਜਪਾ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।