ਪਾਇਲ: ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਦੇ ਨਵ ਨਿਯੁਕਤ ਕੀਤੇ ਗਏ ਚੇਅਰਮੈਨ ਨਵਜੋਤ ਸਿੰਘ ਮੰਡੇਰ ਜਰਗ ਦਾ ਪਾਇਲ ਪੁੱਜਣ ’ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਨਵੇਂ ਬਣੇ ਚੇਅਰਮੈਨ ਨਵਜੋਤ ਸਿੰਘ ਮੰਡੇਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਾਇਲ ਹਲਕੇ ਨੂੰ ਚੇਅਰਮੈਨੀ ਦੇ ਕੇ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਦਿੱਤੀਆਂ ਸੇਵਾਵਾਂ ਦਾ ਮੁੱਲ ਜ਼ਰੂਰ ਪੈਂਦਾ ਹੈ। ਚੇਅਰਮੈਨ ਨਵਜੋਤ ਸਿੰਘ ਜਰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ