ਫਾਰਮੇਸੀ ਕਾਲਜ ਵਿੱਚ ਵਿਦਿਆਰਥੀਆਂ ਦਾ ਸਵਾਗਤ
ਗੁਰੂ ਹਰਗੋਬਿੰਦ ਖ਼ਾਲਸਾ ਫਾਰਮੇਸੀ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ਕੈਂਪਸ ਅਤੇ ਕਾਲਜ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ 28 ਜੁਲਾਈ ਤੋਂ ਸ਼ੁਰੂ ਹੋਏ ਆਗਮਨ ਸਪਤਾਹ ਦਾ ਸੋਮਵਾਰ ਨੂੰ ਸਮਾਪਤੀ ਸਮਾਗਮ ਕਰਵਾਇਆ ਗਿਆ। ਨਵੇਂ ਵਿਦਿਆਰਥੀਆਂ ਨੂੰ...
Advertisement
ਗੁਰੂ ਹਰਗੋਬਿੰਦ ਖ਼ਾਲਸਾ ਫਾਰਮੇਸੀ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਕਾਲਜ ਕੈਂਪਸ ਅਤੇ ਕਾਲਜ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ 28 ਜੁਲਾਈ ਤੋਂ ਸ਼ੁਰੂ ਹੋਏ ਆਗਮਨ ਸਪਤਾਹ ਦਾ ਸੋਮਵਾਰ ਨੂੰ ਸਮਾਪਤੀ ਸਮਾਗਮ ਕਰਵਾਇਆ ਗਿਆ। ਨਵੇਂ ਵਿਦਿਆਰਥੀਆਂ ਨੂੰ ਕਾਲਜ ਵਾਤਾਵਰਨ ਦੇ ਅਨੁਕੂਲ ਹੋਣ ਅਤੇ ਆਰਾਮਦਾਇਕ ਮਹਿਸੂਸ ਕਰਨ ਵਿੱਚ ਮਦਦ ਕਰਨ ਲਈ ਸੰਸਥਾ ਦੇ ਲੋਕਾਚਾਰ ਅਤੇ ਸੱਭਿਆਚਾਰ ਨੂੰ ਉਜਾਗਰ ਕਰਨ ਲਈ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਤਹਿਤ ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੁਖਾਵੇਂ ਸਬੰਧ ਬਣਾਉਣ ਵਿੱਚ ਮਦਦ ਕਰਨ ਅਤੇ ਉਨ੍ਹਾਂ ਨੂੰ ਵੱਡੇ ਉਦੇਸ਼ ਅਤੇ ਸਵੈ-ਪੜਚੋਲ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਦੌਰੇ ਸਮੇਂ ਸ਼ਹੀਦ ਦੇ ਜੱਦੀ ਘਰ ਅਤੇ ਜਨਮ ਸਥਾਨ ਦੇ ਦਰਸ਼ਨ ਕੀਤੇ।
Advertisement
Advertisement