ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਅਰਬਨ ਅਸਟੇਟ ਸੈਕਟਰ 38, 39 ਅਤੇ 40 ਚੰਡੀਗੜ੍ਹ ਰੋਡ ਵੱਲੋਂ ਸੀਨੀਅਰ ਸਿਟੀਜਨ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜਨ ਸ਼ਾਮਿਲ ਹੋਏ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਸੰਸਥਾਪਕ ਗੁਰਚਰਨ ਸਿੰਘ ਕੰਵਲ ਨੂੰ ਉਨ੍ਹਾਂ ਦੀਆਂ ਸੰਸਥਾ ਪ੍ਰਤੀ ਕੀਤੀਆਂ ਸੇਵਾਵਾਂ ਸਬੰਧੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਤਰਸੇਮ ਸਿੰਘ ਨੇ ਜਥੇਬੰਦੀ ਦੀਆਂ ਸਰਗਰਮੀਆਂ ਬਾਰੇ ਰੋਸ਼ਨੀ ਪਾਉਂਦਿਆਂ ਬੁਢਾਪੇ ਵਿੱਚ ਬਜ਼ੁਰਗਾਂ ਨੂੰ ਦਰਪੇਸ਼ ਸਰੀਰਕ, ਪਰਿਵਾਰਕ ਅਤੇ ਸਮਾਜਿਕ ਮੁਸ਼ਕਲਾਂ ਸਬੰਧੀ ਰੋਸ਼ਨੀ ਪਾਈ। ਇਸ ਮੌਕੇ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਜ਼ਿੰਦਗੀ ਦੇ ਅੰਤਲੇ ਪੜਾਅ ਤੋਂ ਗੁਜਰ ਰਹੇ ਸੀਨੀਅਰ ਸਿਟੀਜਨ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਤੁਰੰਤ ਰਾਹਤ ਪੈਕਜ ਦਾ ਐਲਾਨ ਕਰਨ। ਸਮਾਗਮ ਦੌਰਾਨ ਸੀਨੀਅਰ ਸਿਟੀਜਨ ਵੱਲੋਂ ਗੀਤ, ਕਵਿਤਾ ਅਤੇ ਨਾਚ ਵੀ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਬਾਗੀ, ਸੋਮਨਾਥ ਕਪੂਰ ਅਤੇ ਰਜਿੰਦਰ ਚਾਵਲਾ ਨੇ ਆਏ ਸੀਨੀਅਰ ਸਿਟੀਜਨ ਦਾ ਧੰਨਵਾਦ ਕਰਦਿਆਂ ਜਥੇਬੰਦੀ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਰੋਸ਼ਨੀ ਪਾਈ।