ਗੁਰਿੰਦਰ ਸਿੰਘ
ਲੁਧਿਆਣਾ, 6 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਾਰਮਿਕ ਜਥੇਬੰਦੀਆਂ, ਸਿੱਖ ਸੁਸਾਇਟੀਆਂ ਅਤੇ ਹੋਰ ਸਿੱਖ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁੱਝ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਬਾਰੇ ਸੰਗਤ ਨੂੰ ਸੁਚੇਤ ਕਰਨ ਲਈ ਆਪਣਾ ਯੋਗਦਾਨ ਪਾਉਣ।
ਉਹ ਅੱਜ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੇ ਮੁੱਖ ਦਫ਼ਤਰ ਵਿੱਚ ਮਾਤਾ ਵਿਪਨਪ੍ਰੀਤ ਕੌਰ ਅਤੇ ਹੋਰ ਪ੍ਰਬੰਧਕਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਕੁੱਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕੂੜ ਪ੍ਰਚਾਰ ਕਰ ਕੇ ਸੰਗਤ ਨੂੰ ਗੁਮਰਾਹ ਕਰ ਰਹੇ ਹਨ ਜਿਨ੍ਹਾਂ ਨੂੰ ਜਵਾਬ ਦੇਣ ਦੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਬਾਰੇ ਵੀ ਰੋਸ਼ਨੀ ਪਾਈ।
ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ, ਇੰਦਰਜੀਤ ਸਿੰਘ ਸ਼ੰਟੀ, ਮਨਿੰਦਰ ਸਿੰਘ ਅਹੂਜਾ ਅਤੇ ਸੁਰਿੰਦਰ ਕੌਰ ਦਿਆਲ ਨੇ ਬੀਬੀ ਜਗੀਰ ਕੌਰ ਦਾ ਸਨਮਾਨ ਕੀਤਾ।