ਪੱਤਰ ਪ੍ਰੇਰਕ
ਦੋਰਾਹਾ, 17 ਸਤੰਬਰ
ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਦਿੱਤੇ ਜਾ ਰਹੇ ਸਸਤੇ ਅਨਾਜ ਤਹਿਤ 2 ਰੁਪਏ ਕਿੱਲੋ ਵਾਲੀ ਕਣਕ ਵੰਡਣ ਦਾ ਅਰੰਭ ਕੀਤਾ ਗਿਆ। ਜਿਸ ਦਾ ਉਦਘਾਟਨ ਅਨਾਜ ਮੰਡੀ ਵਿਖੇ ਅਮਿਤਾ ਸ਼ਰਮਾ ਦੇ ਡਿਪੂ ਤੇ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਸ਼ਰਮਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਸ਼ਹਿਰ ਦੇ ਹਰ ਵਾਰਡ ’ਚ ਬਿਨਾਂ ਪੱਖਪਾਤ ਵਿਕਾਸ ਕੰਮ ਕੀਤੇ ਜਾਣਗੇ ਤੇ ਕਿਸੇ ਨੂੰ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।