ਪੱਤਰ ਅਪਰੈਲ
ਮਾਛੀਵਾੜਾ, 12 ਅਪਰੈਲ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਸਰਕਾਰ ਨੇ ਸਰਕਾਰੀ ਖਰੀਦ ਵੀ ਸ਼ੁਰੂ ਕਰ ਦਿੱਤੀ ਹੈ, ਪਰ ਪਿਛਲੇ ਕੁਝ ਦਿਨਾਂ ਤੋਂ ਵੇਖਣ ਵਿਚ ਆ ਰਿਹਾ ਹੈ ਕਿ ਪੰਜਾਬ ਵਿਚ ਬਾਹਰੀ ਸੂਬਿਆਂ ਤੋਂ ਆਉਂਦੇ ਕਣਕ ਦੇ ਕਈ ਟਰਾਲੇ ਫੜੇ ਜਾ ਚੁੱਕੇ ਹਨ। ਲੱਖੋਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਝੋਨੇ ਦੇ ਸੀਜ਼ਨ ਦੌਰਾਨ ਹਜ਼ਾਰਾਂ ਟਨ ਚੌਲ ਪੰਜਾਬ ਦੀਆਂ ਮੰਡੀਆਂ ’ਚ ਇਸੇ ਤਰ੍ਹਾਂ ਵੇਚਿਆ ਗਿਆ ਜੋ ਕਿ ਸਭ ਬਾਹਰੀ ਸੂਬਿਆਂ ਦੇ ਵਪਾਰੀਆਂ ਤੇ ਪੰਜਾਬ ਦੇ ਆੜ੍ਹਤੀਆਂ ਦੀ ਮਿਲੀ ਭੁਗਤ ਨਾਲ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਵੱਲੋਂ ਵੀ ਕਸੂਰਵਾਰਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ।