DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Wheat MSP Hike: ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਅੰਨਦਾਤੇ ਨਾਲ ਕੋਝਾ ਮਜ਼ਾਕ ਕਰਾਰ

ਕੇਂਦਰ ਸਰਕਾਰ ਦਾ ਰਵੱੲੀਆ ਕਿਸਾਨਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਿਹਾ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਅਤੇ ਹੋਰ।
Advertisement

ਕੇਂਦਰ ਸਰਕਾਰ ਨੇ ਕਣਕ ਦੇ ਭਾਅ ਵਿੱਚ 25 ਰੁਪਏ ਦਾ ਮਾਮੂਲੀ ਵਾਧਾ ਕਰ ਕੇ ਲੋਕਾਂ ਦਾ ਢਿੱਡ ਭਰਨ ਵਾਲੇ ਅੰਨਦਾਤੇ ਨਾਲ ਕੋਝਾ ਮਜ਼ਾਕ ਕੀਤਾ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਆਗੂ ਰਾਜਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨੀ ਪ੍ਰਤੀ ਰਵੱਈਆਂ ਦਰਸਾ ਰਿਹਾ ਹੈ ਕਿ ਜਿੱਥੇ ਕੇਂਦਰ ਸਰਕਾਰ ਦਿੱਲੀ ਅੰਦੋਲਨ ਵਿੱਚ ਹੋਈ ਆਪਣੀ ਹਾਰ ਦੀ ਨਮੋਸ਼ੀ ਵਿੱਚ ਹੈ, ਉੱਥੇ ਹੀ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਲਈ ਕਿਸਾਨ ਜਥੇਬੰਦੀਆਂ ਦਾ ਦਬਾਅ ਸਵੀਕਾਰ ਕਰ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਆਉਣ ਵਾਲੀ ਕਣਕ ਦੀ ਫ਼ਸਲ ਦੇ ਭਾਅ ਵਿੱਚ ਨਿਗੂਣਾ 25 ਰੁਪਏ ਦਾ ਵਾਧਾ ਕਰ ਕੇ ਆਪਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਵਾਧੇ ਨੂੰ ਮੁੱਢੋਂ ਹੀ ਰੱਦ ਕਰਦਿਆਂ, ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦਿਆਂ ਘੱਟੋ-ਘੱਟ 1000 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਲਈ ਕੇਂਦਰ ਸਰਕਾਰ ਨੂੰ ਵੱਡਾ ਦਿਲ ਦਿਖਾਉਣ ਲਈ ਕਿਹਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇੱਕ ਪਾਸੇ ਝੋਨੇ ਦੀ ਪਰਾਲੀ ਸਾੜਨ ਨੂੰ ਲੈ ਕੇ ਨਾਦਰਸ਼ਾਹੀ ਫੁਰਮਾਨ, ਦੂਜੇ ਪਾਸੇ ਕਣਕ ਦੀ ਫਸਲ ਦਾ ਭਾਅ ਵਧਾਉਣ ਵਿੱਚ ਕਿਸਾਨ ਵਿਰੋਧੀ ਰਵੱਈਆ ਕਿਸਾਨਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਿਹਾ ਹੈ। ਇਸ ਮੌਕੇ ਭਾਗ ਸਿੰਘ ਗਰੇਵਾਲ, ਉਂਕਾਰ ਸਿੰਘ ਕੁੱਕੂ ਸੇਖੋਂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਕਣਕ ਦਾ ਭਾਅ ਸਵਾਮੀਨਾਥਨ ਦੀ ਰਿਪੋਰਟ ਨਾਲ ਤੈਅ ਕੀਤਾ ਜਾਵੇ: ਕਾਦੀਆਂ

ਲੁਧਿਆਣਾ (ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਨੂੰ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਐਲਾਨੇ ਨਵੇਂ ਭਾਅ ਨੂੰ ਮੁੱਢ ਤੋਂ ਹੀ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਹਾਇਕ ਕੀਮਤ ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਣਕ ਦੀ ਖ਼ਰੀਦ ਦੀ ਸਹਾਇਕ ਕੀਮਤ ਜੋ 2585 ਰੁਪਏ ਪ੍ਰਤੀ ਕੁਇੰਟਲ ਸੀ। ਇਸ ਤਰ੍ਹਾਂ ਇਸ ਵਾਰ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਬੇਹੁਦਾ ਮਜ਼ਾਕ ਦੱਸਦਿਆਂ ਕਿਹਾ ਕਿ ਜਦੋਂ ਕਿ ਪਿਛਲੇ ਸਾਲ ਦੇ ਮੁਕਾਬਲੇ ਕਣਕ ਅਤੇ ਹੋਰ ਫ਼ਸਲਾਂ ਦੀ ਪੈਦਾਵਾਰ ਕਰਨ ਲਈ ਵਰਤੀਆਂ ਜਾਣ ਵਾਲੀਆਂ ਵਸਤੂਆਂ ਜਿਵੇਂ ਕਿ ਬੀਜ, ਖਾਦਾਂ, ਕੀੜੇਮਾਰ ਦਵਾਈਆਂ, ਮਸ਼ੀਨਰੀ ਅਤੇ ਤੇਲ ਵਗੈਰਾ ਵਿੱਚ ਰਿਕਾਰਡ ਵਾਧਾ ਹੋਇਆ ਹੈ। ਇਸ ਦੀ ਪੂਰਤੀ ਕਣਕ ਦੇ ਇਸ 25 ਰੁਪਏ ਪ੍ਰਤੀ ਕੁਇੰਟਲ ਅਤੇ ਹੋਰਨਾਂ ਫ਼ਸਲਾਂ ਦੇ ਕੀਤੇ ਇਸ ਨਿਗੂਣੇ ਵਾਧੇ ਨਾਲ ਪੂਰੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਜਿਣਸਾਂ ਦੇ ਭਾਅ ਡਾ. ਸੁਆਮੀਨਾਥਨ ਦੀ ਸਿਫਾਰਸ਼ ਸੀ - 2 + 50 ਫ਼ੀਸਦੀ ਕੀਮਤ ਮੁਤਾਬਿਕ ਤੈਅ ਕੀਤੇ ਜਾਣ।

Advertisement
Advertisement
×