DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਰੱਬੋ ਉੱਚੀ ਦੇ ਵਿਕਾਸ ਲਈ ਯਤਨਸ਼ੀਲ ਰਹਾਂਗਾ: ਵਿਧਾਇਕ

ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਪਾਇਲ, 5 ਜੁਲਾਈ

Advertisement

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅੱਜ ਪਿੰਡ ਰੱਬੋਂ ਉੱਚੀ ਵਿੱਚ ਸਿੱਖ ਕ੍ਰਾਂਤੀਕਾਰੀ ਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿੱਚ ਹੋਏ ਸਮਾਗਮ ’ਚ ਸ਼ਾਮਲ ਹੋਏ। ਇਸ ਮੌਕੇ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਦੁਆਰਾ ਦਰਸਾਏ ਰਸਤੇ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਬਾਬਾ ਮਹਾਰਾਜ ਸਿੰਘ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਉਨ੍ਹਾਂ ਕਿਹਾ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ ਪਰ ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 05 ਜੁਲਾਈ, 1856 ਨੂੰ ਸ਼ਹੀਦ ਹੋ ਗਏ।

ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਨੇ ਨਾਮ ਸਿਮਰਨ ਦੇ ਆਸਰੇ ਉਨਾਂ ਕਾਲ ਕੋਠੜੀ ਵਿੱਚ 6 ਸਾਲ ਕੱਟੇ ਜਿਥੇ ਉਨ੍ਹਾਂ ਦੀਆਂ ਅੱਖਾਂ ਦੀ ਰੋਸ਼ਨੀ ਜਾਂਦੀ ਰਹੀ ਅਤੇ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਗਏ ਪਰੰਤੂ ਰੂਹਾਨੀ ਸ਼ਕਤੀ ਆਸਰੇ ਹਮੇਸ਼ਾ ਚੜ੍ਹਦੀ ਕਲਾ 'ਚ ਰਹੇ। ਅੰਗਰੇਜ਼ਾਂ ਦੀ ਈਨ ਨਾ ਮੰਨੀ ਅਤੇ 5 ਜੁਲਾਈ, 1856 ਨੂੰ ਸਿੰਘਾਪੁਰ ਦੀ ਜੇਲ ਵਿੱਚ ਹੀ ਅੰਤਮ ਦਿਨ ਤੱਕ ਰਹੇ। ਉਨ੍ਹਾਂ ਕਿਹਾ ਕਿ ਇੱਥੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਲਾਘਾ ਕਰਨੀ ਬਣਦੀ ਹੈ ਜਿਨ੍ਹਾਂ ਨੇ ਉਨ੍ਹਾਂ ਦੇ ਜਨਮ ਨਗਰ ਪਿੰਡ ਰੱਬੋਂ ਉੱਚੀ ਵਿਖੇ ਉਨ੍ਹਾਂ ਦੀ ਯਾਦ 'ਚ ਇੱਕ ਆਲੀਸ਼ਾਨ ਗੁਰਦੁਆਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਜੀ ਦੇ ਜਨਮ ਸਥਾਨ ਪਿੰਡ ਰੱਬੋ ਉੱਚੀ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਬੁੱਕ ਵੀ ਭੇਟ ਕੀਤੀ। ਇਸ ਮੌਕੇ ਚੇਅਰਮੈਨ ਕਰਨ ਸਿਹੋੜਾ, ਚੇਅਰਮੈਨ ਬੂਟਾ ਸਿੰਘ ਰਾਣੋ, ਪ੍ਰਧਾਨ ਏ ਪੀ ਜੱਲਾ, ਪਿਆਰਾ ਸਿੰਘ, ਛਿੰਦਰ ਪਾਲ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਸੀ।

ਸਮਾਗਮ ਵਿੱਚ ਹਾਜ਼ਰ ਸੰਗਤ।
Advertisement
×