ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਹਥਿਆਉਣ ਨਹੀਂ ਦਿਆਂਗੇ: ਬਾਜਵਾ
ਸਮਰਾਲਾ: ਪੰਜਾਬ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਮਰਜ਼ੀ ਤੋਂ ਬਿਨ੍ਹਾਂ ਉਨ੍ਹਾਂ ਦੀ ਜ਼ਮੀਨ ਹਥਿਆਉਣ ਨਹੀਂ ਦਿਆਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ...
Advertisement
ਸਮਰਾਲਾ: ਪੰਜਾਬ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਮਰਜ਼ੀ ਤੋਂ ਬਿਨ੍ਹਾਂ ਉਨ੍ਹਾਂ ਦੀ ਜ਼ਮੀਨ ਹਥਿਆਉਣ ਨਹੀਂ ਦਿਆਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ, ਕਿਉਂਕਿ ਇਹ ਸਰਕਾਰ ਕਿਸਾਨਾਂ ਦੀ ਖੇਤੀ ਯੋਗ ਜ਼ਮੀਨ ਨੂੰ ਧੱਕੇ ਨਾਲ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਕਿਸਾਨ ਆਪਣੀ ਜ਼ਮੀਨ ਸਰਕਾਰ ਨੂੰ ਦੇਣਾ ਨਹੀਂ ਚਾਹੁੰਦੇ ਉਨ੍ਹਾਂ ਨਾਲ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਧੱਕਾਸ਼ਾਹੀ ਨਹੀਂ ਕਰਨ ਦਿਆਂਗੇ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਕੌਂਸਲਰ ਅਵਤਾਰ ਸਿੰਘ ਚਾਹਲ, ਸ਼ਮਸ਼ੇਰ ਸਿੰਘ ਸ਼ੇਰੀ ਦੀਪਕ ਛਾਬੜਾ, ਰੁਪਿੰਦਰ ਸਿੰਘ ਬੂਟਾ ਬਿਲਗਾ, ਰਾਜਦੀਪ ਸਿੰਘ ਬਿਲਗਾ, ਗੁਰਜਿੰਦਰ ਸਿੰਘ ਗੋਗੀ ਆਦਿ ਹਾਜ਼ਰ ਸਨ।-ਪੱਤਰ ਪ੍ਰੇਰਕ
Advertisement
Advertisement