ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਕਾਰ ਨੂੰ ਕਿਸਾਨਾਂ ਦੀ ਜ਼ਮੀਨ ਹੜੱਪਣ ਨਹੀਂ ਦਿਆਂਗੇ: ਅਮਰ ਸਿੰਘ

ਸੰਤੋਖ ਗਿੱਲ ਰਾਏਕੋਟ, 12 ਜੁਲਾਈ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਅੱਜ ਇੱਥੇ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ...
Advertisement

ਸੰਤੋਖ ਗਿੱਲ

ਰਾਏਕੋਟ, 12 ਜੁਲਾਈ

Advertisement

ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਅੱਜ ਇੱਥੇ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੇ ਮਨਸੂਬੇ ਕਾਂਗਰਸ ਪਾਰਟੀ ਕਿਸੇ ਸੂਰਤ ਪੂਰੇ ਨਹੀਂ ਹੋਣ ਦੇਵੇਗੀ। ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਲੜਾਈ ਲੜੇਗੀ ਅਤੇ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਮੋਹਰਲੀਆਂ ਸਫ਼ਾਂ ਵਿੱਚ ਖੜ੍ਹ ਕੇ ਸਾਥ ਦੇਵੇਗੀ। ਉਨ੍ਹਾਂ ਲੈਂਡ ਪੂਲਿੰਗ ਨੀਤੀ ਵਿਰੁੱਧ 14 ਜੁਲਾਈ ਨੂੰ ਲੁਧਿਆਣਾ ਦੇ ਗਲਾਡਾ ਭਵਨ ਸਾਹਮਣੇ ਦਿੱਤੇ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਕਾਂਗਰਸੀ ਵਰਕਰਾਂ ਨੂੰ ਜੀਅ ਜਾਨ ਨਾਲ ਕੰਮ ਕਰਨ ਦੀ ਸਲਾਹ ਦਿੱਤੀ।

ਜ਼ਿਲ੍ਹਾ ਲੁਧਿਆਣਾ ਕਾਂਗਰਸ ਦੇ ਕੋਆਰਡੀਨੇਟਰ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਗੁਰਵੀਰ ਸਿੰਘ ਭੱਠਲ, ਅਬਜ਼ਰਵਰ ਮਨਜੀਤ ਸਿੰਘ ਮਾਨ ਨੇ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਅਹਿਸਾਸ ਹੋਣ ਲੱਗਾ ਹੈ ਕਿ ਸਾਢੇ ਤਿੰਨ ਸਾਲ ਪਹਿਲਾਂ ਕੀਤੀ ਭੁੱਲ ਕਿੰਨੀ ਮਹਿੰਗੀ ਪੈ ਰਹੀ ਹੈ। ਹਲਕਾ ਇੰਚਾਰਜ ਅਤੇ ਯੂਥ ਕਾਂਗਰਸ ਦੇ ਸੂਬਾਈ ਆਗੂ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਬੁਲਾਈ ਗਈ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਪੰਚ-ਸਰਪੰਚਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕਾਮਿਲ ਅਮਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਾਂਗ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਘਰ ਭਰਨ ਦੇ ਰਾਹ ਤੁਰ ਪਈ ਹੈ।

Advertisement