ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਡਾਕਟਰੀ ਸੇਵਾਵਾਂ ਮੁਹੱਈਆ ਕਰਾਵਾਂਗੇ: ਸ਼ਾਹੀ ਇਮਾਮ

ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕਰਨ ਲਈ ਅਹਿਰਾਰ ਫਾਊਂਡੇਸ਼ਨ ਨੂੰ ਐਂਬੂਲੈਂਸ ਭੇਟ
ਮੁਫ਼ਤ ਐਂਬੂਲੈਂਸ ਸੇਵਾ ਨੂੰ ਹਰੀ ਝੰਡੀ ਦਿੰਦੇ ਹੋਏ ਮੌਲਾਨਾ ਮੁਹੰਮਦ ਉਸਮਾਨ ਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਪੰਜਾਬ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੁਸਲਿਮ ਭਾਈਚਾਰੇ ਨੇ ਅਹਿਰਾਰ ਫਾਉਂਡੇਸ਼ਨ ਨੂੰ ਫੋਰਸ ਕੰਪਨੀ ਦੀ ਇੱਕ ਐਬੂਲੈਂਸ ਭੇਟ ਕੀਤੀ ਹੈ। ਅੱਜ ਜਾਮਾ ਮਸਜਿਦ ਬਾਹਰ ਐਬੂਲੈਂਸ ਨੂੰ ਹਰੀ ਝੰਡੀ ਦਿਖਾਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਇਕਜੁੱਟ ਹੋ ਕੇ ਹੜ੍ਹਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਵੱਲੋਂ ਲਗਾਤਾਰ ਸੇਵਾ ਕਰਨ ਵਾਲੇ ਡਾਕਟਰ ਸਾਹਿਬਾਨ ਨੂੰ ਇੱਕ ਐਬੂਲੈਂਸ ਖਰੀਦ ਕੇ ਅਹਿਰਾਰ ਫਾਊਂਡੇਸ਼ਨ ਨੂੰ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਐਬੂਲੈਂਸ ਵਿੱਚ ਅਗਲੇ ਦੋ ਮਹੀਨਿਆਂ ਤੱਕ ਲਗਾਤਾਰ ਡਾਕਟਰਾਂ ਦੀ ਟੀਮ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਰੋਜ਼ਾਨਾ ਕੈਂਪ ਲਗਾਉਣਗੇ ਅਤੇ ਮੁਫ਼ਤ ਦਵਾਈਆਂ ਵੰਡਣਗੇ। ਸ਼ਾਹੀ ਇਮਾਮ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਗੈਰ ਸਰਕਾਰੀ ਸਕੂਲਾਂ ਨੂੰ ਯਕੀਨ ਦਵਾਇਆ ਗਿਆ ਹੈ ਕਿ ਉਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀਆਂ ਕਿਤਾਬਾਂ ਕਾਪੀਆਂ ਅਤੇ ਵਰਦੀਆਂ ਵੀ ਮੁਸਲਿਮ ਭਾਈਚਾਰੇ ਵੱਲੋਂ ਅਹਿਰਾਰ ਫਾਊਂਡੇਸ਼ਨ ਮੁਫ਼ਤ ਦੇਵੇਗੀ।

Advertisement

Advertisement
Show comments