DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੂਬੇ ਨੂੰ ਪੁਲੀਸ ਰਾਜ ਵਿੱਚ ਬਦਲਣ ਤੇ ਡੱਟਵਾਂ ਵਿਰੋਧ ਕਰਾਂਗੇ: ਡੀਟੀਐੱਫ

ਸੰਗਰੂਰ ਰੈਲੀ ਵਿੱਚ ਡੀਟੀਐੱਫ ਵੱਲੋਂ ਭਰਵੀਂ ਸ਼ਮੂਲੀਅਤ ਦਾ ਐਲਾਨ

  • fb
  • twitter
  • whatsapp
  • whatsapp
Advertisement

ਡੀਟੀਐੱਫ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿਘੰ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੇ ਦੱਸਿਆ ਕਿ ਡੀਟੀਐੱਫ ਪੰਜਾਬ ਵੱਲੋਂ ਲਏ ਫੈਸਲੇ ਅਨੁਸਾਰ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉਤੇ ਮਾਰੇ ਜਾ ਰਹੇ ਡਾਕੇ ਖਿਲਾਫ ਕਿਸਾਨ, ਮਜ਼ਦੂਰ ਜੱਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰੇ ਵਿੱਚ ਵੱਡੀ ਪੱਧਰ ’ਤੇ ਅਧਿਆਪਕਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ।

ਸ੍ਰੀ ਗਿੱਲ ਨੇ ਦੱਸਿਆ ਕਿ ਮੀਟਿੰਗ ’ਚ ਇਹ ਕਿਹਾ ਗਿਆ ਕਿ ਪੰਜਬ ਸਰਕਾਰ ਵੀ ਮੋਦੀ ਸਰਕਾਰ ਦੀ ਤਰਜ਼ ’ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ। ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਕੂਚ ਨੂੰ ਗ੍ਰਿਫਤਾਰੀਆਂ ਦਾ ਦੌਰ ਚਲਾ ਕੇ ਫੇਲ੍ਹ ਕਰਨਾ, ਸ਼ੰਭੂ ਤੇ ਖਨੌਰੀ ਮੋਰਚਿਆਂ ਦੀ ਲੀਡਰਸ਼ਿਪ ਨੂੰ ਗੱਲਬਾਤ ਲਈ ਬੁਲਾ ਕੇ ਗ੍ਰਿਫਤਾਰ ਕਰਨ ਉਪਰੰਤ ਜ਼ਬਰੀ ਉਹਨਾਂ ਦੇ ਧਰਨੇ ਚੁਕਵਾਉਣਾ, ਸੰਗਰੂਰ ਵਿਖੇ ਬੇਗਮਪੁਰਾ ਵਸਾਉਣ ਲਈ ਜਾ ਰਹੇ ਸੈਂਕੇੜੇ ਮਜ਼ਦੂਰਾਂ ਨੂੰ ਗ੍ਰਿਫਤਾਰ ਕਰਕੇ ਜ਼ੇਲ੍ਹਾਂ ਵਿੱਚ ਬੰਦ ਕਰਨਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਅਣ ਐਲਾਨੀ ਪਾਬੰਦੀ ਲਗਾਉਣਾ ਅਤੇ ਉਨ੍ਹਾਂ ਦੇ ਆਗੂਆਂ ਦੀ ਕੀਤੀ ਜਾ ਰਹੀ ਛਾਪੇਮਾਰੀ, ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨਾ ਆਦਿ ਇਸਦੀਆਂ ਪ੍ਰਮੁੱਖ ਉਦਾਹਰਣਾ ਹਨ। ਅਧਿਆਪਕ ਆਗੂਆਂ ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਪੁਲੀਸ ਨੂੰ ਅੰਨ੍ਹੇਵਾਹ ਤਾਕਤਾਂ ਦੇ ਕੇ ਰੋਜ਼ਾਨਾਂ ਕਥਿਤ ਝੂਠੇ ਪੁਲੀਸ ਮੁਕਾਬਲੇ ਬਣਾਏ ਜਾ ਰਹੇ ਹਨ ਜਦਕਿ ਕਿਸਾਨ ਆਗੂ ਨਿਰਭੈ ਸਿੰਘ ਖਾਈ ਜੋ ਪੇਸ਼ੇ ਵਜੋਂ ਇੱਕ ਅਧਿਆਪਕ ਹਨ, ’ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ ਅਤੇ ਮੁੱਖ ਦੋਸ਼ੀ ਹਾਲਾਂ ਵੀ ਗ੍ਰਿਫਤਾਰੀ ਤੋਂ ਦੂਰ ਹਨ। ਇਸ ਲਈ ਵੱਖ ਵੱਖ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਵਿਸ਼ਾਲ ਰੈਲੀ ਵਿੱਚ ਡੀਟੀਐੱਫ ਵੱਡੇ ਪੱਧਰ ’ਤੇ ਸ਼ਮੂਲੀਅਤ ਕਰੇਗੀ। ਅੱਜ ਦੀ ਮੀਟਿੰਗ ਵਿੱਚ ਉਕਤ ਤੋਂ ਇਲਾਵਾ ਮਨਪ੍ਰੀਤ ਸਿੰਘ, ਰਕੇਸ਼ ਪੁਹੀੜ, ਸੁਰਿੰਦਰਪਾਲ ਸਿੰਘ, ਰਜਿੰਦਰ ਜੰਡਿਆਲੀ, ਜੰਗਪਾਲ ਰਾਏਕੋਟ ਹਾਜ਼ਰ ਸਨ।

Advertisement

Advertisement
Advertisement
×