DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਸਨਅਤੀ ਵਿਕਾਸ ਲਈ ਕੰਮ ਕਰਾਂਗਾ: ਅਰੋੜਾ

ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਕੈਬਨਿਟ ਮੰਤਰੀ
  • fb
  • twitter
  • whatsapp
  • whatsapp
Advertisement

ਗੁਰਿੰਦਰ ਸਿੰਘ

ਲੁਧਿਆਣਾ, 4 ਜੁਲਾਈ

Advertisement

ਪੰਜਾਬ ਦੇ ਉਦਯੋਗ ਅਤੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਸਿਰਫ਼ ਲੁਧਿਆਣਾ ਜਾਂ ਪੱਛਮੀ ਹਲਕੇ ਦੀ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੀ ਸਨਅਤੀ ਤਰੱਕੀ ਅਤੇ ਵਿਕਾਸ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਪੁੱਜਣ ’ਤੇ ਉਹ ਸਭ ਤੋਂ ਪਹਿਲਾਂ ਸਰਕਟ ਹਾਊਸ ਪੁੱਜੇ ਜਿੱਥੇ ਪੁਲੀਸ ਦੀ ਇੱਕ ਹਥਿਆਰਬੰਦ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਇਸ ਮੌਕੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਏਡੀਸੀ ਅਮਰਜੀਤ ਬੈਂਸ ਵੀ ਹਾਜ਼ਰ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸਨਅਤ ਨਾਲ ਜੁੜੇ ਹੋਏ ਹਨ ਅਤੇ ਸਨਅਤਾਂ ਨੂੰ ਦਰਪੇਸ਼ ਮਸਲਿਆਂ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ। ਇਸ ਲਈ ਉਹ ਜਲਦੀ ਹੀ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਮਸਲਿਆਂ ਦੇ ਹੱਲ ਬਾਰੇ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਲੁਧਿਆਣਾ ਪੱਛਮੀ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ ਪਰ ਉਹ ਸਮੁੱਚੇ ਪੰਜਾਬ ਦੀ ਸਨਅਤੀ ਤਰੱਕੀ ਅਤੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਪੂੰਜੀ ਨਿਵੇਸ਼ ਕਰਾਇਆ ਜਾਵੇ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੇ ਨਾਲ ਨਾਲ ਸੂਬੇ ਦੀ ਆਰਥਿਕ ਤਰੱਕੀ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਐੱਨਆਰਆਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਐੱਨਆਰਆਈ ਭਰਾਵਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਗੱਲਬਾਤ ਕਰਨਗੇ। ਇਸ ਮੌਕੇ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਯੂਥ ਵਿੰਗ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਸਿੰਘ ਜਵਦੀ, ਗੁਰਪ੍ਰੀਤ ਸਿੰਘ ਬੱਬਲ, ਹਰਮੋਹਨ ਸਿੰਘ ਗੁਡੂ ਅਤੇ ਕੌਂਸਲਰ ਅੰਮ੍ਰਿਤ ਵਰਸ਼ਾ ਰਾਮਪਾਲ ਸਮੇਤ ਕਈ ਆਗੂ ਹਾਜ਼ਰ ਸਨ।

Advertisement
×