DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਦੇ ਜੇਤੂ ਸਨਮਾਨੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਾਊਸਿੰਗ ਬੋਰਡ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਾਏ ਗਏ। ਇਸ ਵਿੱਚ 100 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਜੇਤੂ ਬੱਚੇ ਪ੍ਰਬੰਧਕਾਂ ਅਤੇ ਸੰਗਤ ਨਾਲ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਾਊਸਿੰਗ ਬੋਰਡ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਾਏ ਗਏ। ਇਸ ਵਿੱਚ 100 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਵਿਸ਼ੇਸ਼ ਤੌਰ ਪਹੁੰਚੇ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਔਲਖ ਤੇ ਕੁਲਦੀਪ ਸਿੰਘ ਰੂਪ ਨਿਸ਼ਾਨ ਆਲਮਗੀਰ ਨੂੰ ਸੰਗਤ ਨੇ ਜੀ ਆਇਆਂ ਕਿਹਾ। ਉਨ੍ਹਾਂ ਬੱਚਿਆਂ ਤੇ ਸੰਗਤ ਨੂੰ ਸਿੱਖ ਇਤਿਹਾਸ ਬਾਰੇ ਸਵਾਲ ਕੀਤੇ ਗਏ ਜਿਸ ਵਿੱਚ ਬੱਚਿਆਂ ਅਤੇ ਸੰਗਤ ਨੇ ਉਤਸ਼ਾਹ ਦਿਖਾਇਆ। ਜੇਤੂ ਬੱਚਿਆਂ ਨੂੰ ਰਜਿਸਟਰ, ਪੈਨ, ਪੈਨਸਲ, ਕਲਰ ਆਦਿ ਦਿੱਤੇ ਗਏ। ਸ਼੍ਰੋਮਣੀ ਕਮੇਟੀ ਨੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਤੇ ਤਗ਼ਮੇ ਦੇ ਕੇ ਸਨਮਾਨਿਆ। ਇਸ ਸਮੇਂ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਗੁਰਦੀਪ ਸਿੰਘ ਲੀਲ, ਗੁਰਦੀਪ ਸਿੰਘ ਘੁਮਾਣ, ਜਗਦੀਪ ਸਿੰਘ ਭੱਠਲ, ਭਾਈ ਗੁਰਜੀਤ ਸਿੰਘ, ਮਾਸਟਰ ਬਲਰਾਜ ਸਿੰਘ, ਗੁਰਮੀਤ ਸਿੰਘ ਕੋਚਰ, ਪ੍ਰਵੀਨ ਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×