ਮੂਰਤੀਆਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਮਹਿਲਾ ਕਾਬੂ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕੇਸ ਦਰਜ
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਜੂਨ
Advertisement
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇੱਕ ਔਰਤ ਨੂੰ ਮੰਦਿਰ ਵਿੱਚ ਮੂਰਤੀਆਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਭਗਤ ਸਿੰਘ ਕਲੋਨੀ ਸਥਿਤ ਸ਼ਿਵ ਮੰਦਿਰ ਵਿੱਚ ਇੱਕ ਔਰਤ, ਜਿਸ ਦਾ ਨਾਮ ਸੋਨੀਆ ਹੈ, ਭੱਜਦੀ ਹੋਈ ਮੰਦਿਰ ਦੇ ਅੰਦਰ ਆਈ ਅਤੇ ਆਪਣੇ ਹੱਥ ਵਿੱਚ ਫੜੀ ਹੋਈ ਚੱਪਲ ਸ਼ਿਵਲਿੰਗ ਅਤੇ ਨਾਲ ਬਣੀਆਂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਮਾਰਨ ਲੱਗ ਪਈ। ਉਸ ਨੇ ਅਜਿਹਾ ਕਰਕੇ ਹਿੰਦੂ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਰਾਜੇਸ਼ ਕੁਮਾਰ ਉਰਫ਼ ਪਾਲੀ ਸਹਿਜਪਾਲ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਦੌਰਾਨੇ ਤਫ਼ਤੀਸ਼ ਸੋਨੀਆ ਪਤਨੀ ਲੇਟ ਦਵਿੰਦਰ ਵਾਸੀ ਨੇੜੇ ਰਮੇਸ਼ ਸਵੀਟਸ ਸ਼ਾਪ ਵਾਲੀ ਗਲੀ ਸਲੇਮ ਟਾਬਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement