ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਨਵੰਬਰ
ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਇੱਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਗੁਰਮੇਜ ਲਾਲ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਨੇੜੇ ਬਰੋਟਾ ਰੋਡ ਸ਼ਿਮਲਾਪੁਰੀ ਵਿੱੱਚ ਮੌਜੂਦ ਸੀ ਤਾਂ ਸ਼ਕੁੰਤਲਾ ਦੇਵੀ ਪਤਨੀ ਮੱਖਣ ਲਾਲ ਵਾਸੀ ਨਿਊ ਆਜ਼ਾਦ ਨਗਰ ਡਾਬਾ ਪੈਦਲ ਹੀ ਬਰੋਟਾ ਰੋਡ ਸਥਿਤ ਸਤਪਾਲ ਕਰਿਆਨਾ ਸਟੋਰ ਸ਼ਿਮਲਾਪੁਰੀ ਨੇੜੇ ਆ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਉਸ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 9 ਬੋਤਲਾਂ ਸ਼ਰਾਬ ਮਾਰਕਾ ਸੰਤਰਾ ਬਰਾਮਦ ਹੋਈ। ਇਸ ਸਬੰਧੀ ਪੁਲੀਸ ਉਸ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।