ਮੋਟਰਸਾਈਕਲ ਦੀ ਟੱਕਰ ਕਾਰਨ ਔਰਤ ਦੀ ਮੌਤ
ਥਾਣਾ ਫੋਕਲ ਪੁਆਇੰਟ ਦੇ ਇਲਾਕੇ ਫੇਸ-8 ਫੋਕਲ ਪੁਆਇੰਟ ਵਿੱਚ ਇੱਕ ਪੈਦਲ ਜਾ ਰਹੀ ਔਰਤ ਵਿੱਚ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਔਰਤ ਦੀ ਮੌਤ ਹੋ ਗਈ ਹੈ। ਪਿੰਡ ਮੁੰਡੀਆਂ ਕਲਾਂ ਵਾਸੀ ਛੋਟੇ ਲਾਲ ਨੇ ਦੱਸਿਆ ਹੈ ਕਿ ਉਹ ਆਪਣੀ ਪਤਨੀ...
Advertisement
ਥਾਣਾ ਫੋਕਲ ਪੁਆਇੰਟ ਦੇ ਇਲਾਕੇ ਫੇਸ-8 ਫੋਕਲ ਪੁਆਇੰਟ ਵਿੱਚ ਇੱਕ ਪੈਦਲ ਜਾ ਰਹੀ ਔਰਤ ਵਿੱਚ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਔਰਤ ਦੀ ਮੌਤ ਹੋ ਗਈ ਹੈ। ਪਿੰਡ ਮੁੰਡੀਆਂ ਕਲਾਂ ਵਾਸੀ ਛੋਟੇ ਲਾਲ ਨੇ ਦੱਸਿਆ ਹੈ ਕਿ ਉਹ ਆਪਣੀ ਪਤਨੀ ਮੀਰਾ ਦੇਵੀ (42) ਨਾਲ ਘਰ ਜਾ ਰਿਹਾ ਸੀ ਤਾਂ ਨੇੜੇ ਰੀਡਸ ਐਂਡ ਪਿਕਸ ਫੈਕਟਰੀ ਫੇਸ-8 ਫੋਕਲ ਪੁਆਇੰਟ ਕੋਲ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਚਾਲਕ ਨੇ ਮੀਰਾ ਦੇਵੀ ਨੂੰ ਟੱਕਰ ਮਾਰੀ ਤੇ ਫ਼ਰਾਰ ਹੋ ਗਿਆ। ਜ਼ਖ਼ਮੀ ਮੀਰਾ ਦੇਵੀ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੌਲਦਾਰ ਸਵਰਨ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Advertisement
Advertisement
×