DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਮਲੇ ’ਚ ਔਰਤ ਜ਼ਖ਼ਮੀ

ਸ਼ਹਿਰ ਵਿੱਚ ਬੀਤੇ ਦਿਨ ਦੁਪਹਿਰ ਸਮੇਂ ਕਾਰ ਸਵਾਰ ਤਿੰਨ ਲੁਟੇਰਿਆਂ ਨੇ ਔਰਤ ’ਤੇ ਚਾਕੂ ਨਾਲ ਹਮਲਾ ਕਰ ਕੇ ਉਸ ਦਾ ਮੋਬਾਈਲ ਅਤੇ ਪਰਸ ਖੋਹ ਲਿਆ। ਜ਼ਖ਼ਮੀ ਔਰਤ ਦੀ ਪਛਾਣ ਰਜਨੀ ਵਜੋਂ ਹੋਈ ਹੈ, ਜੋ ਦੋ ਦਿਨ ਪਹਿਲਾਂ ਹੀ ਲੁਧਿਆਣਾ ਤੋਂ...

  • fb
  • twitter
  • whatsapp
  • whatsapp
Advertisement

ਸ਼ਹਿਰ ਵਿੱਚ ਬੀਤੇ ਦਿਨ ਦੁਪਹਿਰ ਸਮੇਂ ਕਾਰ ਸਵਾਰ ਤਿੰਨ ਲੁਟੇਰਿਆਂ ਨੇ ਔਰਤ ’ਤੇ ਚਾਕੂ ਨਾਲ ਹਮਲਾ ਕਰ ਕੇ ਉਸ ਦਾ ਮੋਬਾਈਲ ਅਤੇ ਪਰਸ ਖੋਹ ਲਿਆ। ਜ਼ਖ਼ਮੀ ਔਰਤ ਦੀ ਪਛਾਣ ਰਜਨੀ ਵਜੋਂ ਹੋਈ ਹੈ, ਜੋ ਦੋ ਦਿਨ ਪਹਿਲਾਂ ਹੀ ਲੁਧਿਆਣਾ ਤੋਂ ਖੰਨਾ ਆਪਣੇ ਮਾਪਿਆਂ ਦੇ ਘਰ ਆਈ ਸੀ। ਰਜਨੀ ਜਦੋਂ ਦੁਪਹਿਰ ਸਮੇਂ ਸਬਜ਼ੀ ਮੰਡੀ ਤੋਂ ਪਰਤ ਰਹੀ ਸੀ, ਤਾਂ ਸਕੋਡਾ ਕਾਰ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਲੁੱਟ ਦਾ ਵਿਰੋਧ ਕਰਨ ’ਤੇ ਮੁਲਜ਼ਮਾਂ ਨੇ ਉਸ ਦੇ ਸਿਰ ਅਤੇ ਛਾਤੀ ’ਤੇ ਚਾਕੂ ਨਾਲ ਅੱਠ-ਦਸ ਵਾਰ ਕੀਤੇ ਅਤੇ ਫ਼ਰਾਰ ਹੋ ਗਏ। ਖ਼ੂਨ ਨਾਲ ਲਥਪੱਥ ਰਜਨੀ ਨੂੰ ਪਰਿਵਾਰ ਨੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਡੀ ਐੱਸ ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਜਲਦੀ ਹੀ ਗ੍ਰਿਫ਼ਤਾਰ ਕਰ ਲਏ ਜਾਣਗੇ।

Advertisement
Advertisement
×