ਕਾਰ ਤੇ ਐਕਟਿਵਾ ਦੀ ਟੱਕਰ ’ਚ ਮਹਿਲਾ ਹਲਾਕ
ਥਾਣਾ ਸਦਰ ਦੇ ਇਲਾਕੇ ਵਿੱਚ ਪੈਂਦੇ ਡੀ-ਮਾਰਟ ਸੰਗੋਵਾਲ ਪੁਲ ਨੇੜੇ ਇੱਕ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਗਈ। ਪੁਲੀਸ ਵੱਲੋਂ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਫੁੱਲਾਂਵਾਲ ਵਾਸੀ ਗੁਲਵੰਤ ਸਿੰਘ...
Advertisement
ਥਾਣਾ ਸਦਰ ਦੇ ਇਲਾਕੇ ਵਿੱਚ ਪੈਂਦੇ ਡੀ-ਮਾਰਟ ਸੰਗੋਵਾਲ ਪੁਲ ਨੇੜੇ ਇੱਕ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਗਈ। ਪੁਲੀਸ ਵੱਲੋਂ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਫੁੱਲਾਂਵਾਲ ਵਾਸੀ ਗੁਲਵੰਤ ਸਿੰਘ ਦੀ ਵੱਡੀ ਲੜਕੀ ਰਵਨਦੀਪ ਕੌਰ (39) ਐਕਟਿਵਾ ’ਤੇ ਪਿੰਡ ਜੰਡਿਆਲੀ ਤੋਂ ਪਿੰਡ ਸੰਗੋਵਾਲ ਵੱਲ ਜਾ ਰਹੀ ਸੀ ਤਾਂ ਡੀ-ਮਾਰਟ ਨੇੜੇ ਸੰਗੋਵਾਲ ਪੁਲ ’ਤੇ ਅਣਪਛਾਤਾ ਕਾਰ ਚਾਲਕ ਪਿੱਛੇ ਤੋਂ ਟੱਕਰ ਮਾਰ ਕੇ ਫਰਾਰ ਹੋ ਗਿਆ। ਰਵਨਦੀਪ ਹੇਠਾਂ ਡਿੱਗ ਪਈ ਤੇ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Advertisement
Advertisement
×