ਗੁਰੂਸਰ ਸੁਧਾਰ: ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਰੱਤੋਵਾਲ ਵਿਚ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਐਡਵੋਕੇਟ ਮਨਦੀਪ ਕੌਰ ਸੰਧੂ, ਕਿਰਨਦੀਪ ਕੌਰ ਕਾਦੀਆਂ ਪ੍ਰਧਾਨ ਲੁਧਿਆਣਾ (ਦਿਹਾਤੀ) ਅਤੇ ਪ੍ਰਧਾਨ ਸਿਮਰਨਜੀਤ ਕੌਰ ਧਾਲੀਵਾਲ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਚੁੱਕੇ ਹਨ ਅਤੇ ਇਸ ਵਾਰ ਉਹ ਗੱਠਜੋੜ ਸਰਕਾਰ ਬਣਾਉਣ ਲਈ ਕਾਹਲੇ ਹਨ। -ਪੱਤਰ ਪ੍ਰੇਰਕ