ਅਡਾਨੀ ਦੀ ਖ਼ੁਸ਼ਕ ਬੰਦਰਗਾਹ ਅੱਗੇ ਧਰਨੇ ਦੀ ਕਮਾਂਡ ਔਰਤਾਂ ਦੇ ਹੱਥ

ਅਡਾਨੀ ਦੀ ਖ਼ੁਸ਼ਕ ਬੰਦਰਗਾਹ ਅੱਗੇ ਧਰਨੇ ਦੀ ਕਮਾਂਡ ਔਰਤਾਂ ਦੇ ਹੱਥ

ਗੁਰੂਸਰ ਸੁਧਾਰ ’ਚ ਕਿਸਾਨਾਂ ਨੂੰ ਸੰਬੋਧਨ ਕਰਦੀ ਹੋਈ ਪ੍ਰੋ. ਪਰਮਜੀਤ ਕੌਰ।

ਸੰਤੋਖ ਸਿੰਘ ਗਿੱਲ

ਗੁਰੂਸਰ ਸੁਧਾਰ, 4 ਮਾਰਚ

ਕੌਮਾਂਤਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਚੱਲ ਰਹੇ ਮੋਰਚੇ ਵਿਚ ਇਸਤਰੀ ਦਿਵਸ ਮਨਾਇਆ ਜਾਵੇਗਾ। ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਸਾਂਝਾ ਸਮਾਗਮ ਕੀਤਾ ਜਾਵੇਗਾ। ਅੱਜ ਵੀ ਕਿਲ੍ਹਾ ਰਾਏਪੁਰ ਵਿਚ ਕਾਲੇ ਖੇਤੀ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਲੜੀਵਾਰ ਧਰਨੇ ਦੀ ਕਮਾਂਡ ਔਰਤਾਂ ਦੇ ਹੱਥ ਰਹੀ ਅਤੇ ਅਮਨਦੀਪ ਕੌਰ, ਮਹਿੰਦਰ ਕੌਰ ਅਤੇ ਰਛਪਾਲ ਕੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਅਨੁਸਾਰ ਇਸਤਰੀ ਦਿਵਸ ਮੌਕੇ ਚੇਤਨਾ ਕਲਾ ਮੰਚ ਬਰਨਾਲਾ ਦੀ ਟੀਮ ਵੱਲੋਂ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾਂ ਹੇਠ “ਇਹ ਲਹੂ ਕਿਸ ਦਾ ਹੈ” ਨਾਟਕ ਪੇਸ਼ ਕੀਤਾ ਜਾਵੇਗਾ।

ਜਗਰਾਉਂ (ਜਸਬੀਰ ਸ਼ੇਤਰਾ): ਕਿਸਾਨਾਂ ਦਾ ਇਥੇ ਰੇਲਵੇ ਪਾਰਕ ਅਤੇ ਚੌਂਕੀਮਾਨ ਟੌਲ ਪਲਾਜ਼ੇ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਫਾਰੂਕ ਅਬਦੁੱਲਾ ਖ਼ਿਲਾਫ਼ ਦਾਇਰ ਪਟੀਸ਼ਨ ਖਾਰਜ ਕਰਦਿਆਂ ਇਹ ਕਹਿਣਾ ਕਿ ਸਰਕਾਰ ਦਾ ਵਿਰੋਧ ਦੇਸ਼ਧ੍ਰੋਹ ਨਹੀਂ ਹੁੰਦਾ, ਚੰਗੀ ਗੱਲ ਹੈ। ਧਰਨੇ ਦੌਰਾਨ ਮਜ਼ਦੂਰ ਸਾਥੀ ਅਮਰਜੀਤ ਪ੍ਰਦੇਸੀ, ਗਿੰਦਰ ਸਿੰਘ, ਹਰਦਰਸ਼ਨ ਸਿੰਘ, ਨਛੱਤਰ ਸਿੰਘ, ਨਿਰਮਲ ਸਿੰਘ ਭੁੱਖ ਹੜਤਾਲ ’ਚ ਸ਼ਾਮਲ ਹੋਏ।

ਮਹਿਲਾ ਦਿਵਸ ਮਨਾਉਣ ਲਈ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ

ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ਸਿੰਘ ਜੀਰਖ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਠ ਮਾਰਚ ਨੂੰ ਦਿੱਲੀ ਦੇ ਟਿਕਰੀ ਬਾਰਡਰ ’ਤੇ ਔਰਤਾਂ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਆਰੰਭੀਆਂ ਹੋਈਆਂ ਹਨ। ਕਿਸਾਨ ਆਗੂ ਇਸ ਦੀ ਤਿਆਰੀ ਲਈ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰ ਰਹੇ ਹਨ। ਪਿੰਡ ਜੀਰਖ ਵਿੱਚ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ। ਆਗੂਆਂ ਨੇ ਅੱਗੇ ਕਿਸਾਨ ਬੀਬੀਆਂ ਵੱਲੋਂ ਪੂਰੇ ਜੋਸ਼ੋ ਖਰੋਸ਼ ਨਾਲ ਰੈਲੀ ਵਿੱਚ ਸ਼ਾਮਲ ਹੋਣ ਪ੍ਰਣ ਕੀਤਾ ਗਿਆ ਹੈ ਜੋ ਪਾਇਲ ਹਲਕੇ ’ਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ। ਇਸ੍ਵੇ ਤਰ੍ਹਾਂ ਪਿੰਡ ਧੌਲ ਕਲਾ ਵਿੱਚ ਕਿਸਾਨ ਬੀਬੀਆਂ ਵੱਲੋਂ ਮੀਟਿੰਗ ਕੀਤੀ ਗਈ ਜੋ ਵੱਡੀ ਗਿਣਤੀ ਵਿੱਚ ਔਰਤ ਦਿਵਸ ਤੇ ਪੁੱਜਣਗੀਆਂ।

ਕਿਸਾਨ ਮੋਰਚੇ ’ਚ ਸ਼ਮੂਲੀਅਤ ਲਈ ਪੇਂਡੂ ਮਜ਼ਦੂਰਾਂ ਦੀ ਲਾਮਬੰਦੀ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਵਿਚ ਅਤਿ ਪੱਛੜੇ ਅਤੇ ਦਲਿਤ ਸਮਾਜ ਦੇ ਲੋਕ ਵੀ ਘੋਰ ਮੰਦਹਾਲੀ ਦੇ ਬਾਵਜੂਦ ਆਪਣਾ ਬਣਦਾ ਯੋਗਦਾਨ ਪਾਉਣਗੇ। ਪੇਂਡੂ ਮਜ਼ਦੂਰ ਯੂਨੀਅਨ ਇਲਾਕਾ ਸੁਧਾਰ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਅਤੇ ਸੁਖਦੇਵ ਸਿੰਘ ਮਾਣੂਕੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪਿੰਡ ਟੂਸੇ ਵਿੱਚ ਹੋਈ ਮੀਟਿੰਗ ਦੌਰਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਸ਼ੁਰੂ ਤੋਂ ਹੀ ਇਸ ਮੋਰਚੇ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਦੇ ਰਹਿਬਰ ਅਤੇ ਮਾਰਗ ਦਰਸ਼ਕ ਗੁਰੂ ਰਵਿਦਾਸ ਨੇ ਸਦੀਆਂ ਤੋਂ ਲਿਤਾੜੇ ਲੋਕਾਂ ਨੂੰ ਬੇਇਨਸਾਫ਼ੀ ਵਿਰੁੱਧ ਲੜਨ ਦਾ ਰਾਹ ਦਿਖਾਇਆ ਸੀ। ਹੁਣ ਸਾਡੀ ਵੀ ਮੁੱਖ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਘੋਲ ਨੂੰ ਜਿੱਤ ਤੱਕ ਲਿਜਾਣ ਲਈ ਅਸੀਂ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ 7 ਮਾਰਚ ਤੋਂ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ ਅਤੇ ਪੇਂਡੂ ਮਜ਼ਦੂਰਾਂ ਦੇ ਜਥੇ ਦਿੱਲੀ ਦੀਆਂ ਸਰਹੱਦਾਂ ਵੱਲ ਕੂਚ ਕਰਨਗੇ। ਇਸ ਮੌਕੇ ਗੁਰਚਰਨ ਸਿੰਘ ਟੂਸੇ ਅਤੇ ਅਜੀਤ ਸਿੰਘ ਨੇ ਵੀ ਵਰਕਰਾਂ ਨੂੰ ਕਿਸਾਨੀ ਘੋਲ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All