ਪਿੰਡ ਈਸੜੂ ਦੀ ਫਿਰਨੀ ਪੱਕੀ ਕਰਨ ਦਾ ਕੰਮ ਸ਼ੁਰੂ
ਚੇਅਰਮੈਨ ਨੇ ਅਧੁਨਿਕ ਸਹੂਲਤਾਂ ਨਾਲ ਲੈਂਸ ਸ਼ਹੀਦ ਕਰਨੈਲ ਸਿੰਘ ਲਾਇਬਰੇਰੀ ਪਿੰਡ ਵਾਸੀਆਂ ਦੇ ਸਪੁਰਦ ਕੀਤੀ
ਪਿੰਡ ਈਸੜੂ ਦੀ ਫਿਰਨੀ ਨੂੰ ਪੱਕੀ ਕਰਨ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਭੁਪਿੰਦਰ ਸਿੰਘ ਸੌਂਦ ਤੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ।
Advertisement
ਇਥੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਭੁਪਿੰਦਰ ਸਿੰਘ ਸੌਂਦ ਤੇ ‘ਆਪ’ ਦੇ ਸੰਗਠਨ ਇੰਚਾਰਜ ਮਾ. ਅਵਤਾਰ ਸਿੰਘ ਦਹਿੜੂ ਨੇ ਪਿੰਡ ਈਸੜੂ ਦੀ ਫਿਰਨੀ ਨੂੰ 18 ਫੁੱਟ ਚੌੜੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਪਿੰਡ ਈਸੜੂ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਤਰੱਕੀ ਦੀਆਂ ਲੀਹਾਂ ’ਤੇ ਹੈ, ਜੋ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅਣਗੌਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਨਵੀ ਬਣੀ ਪੰਚਾਇਤ ਵਧਾਈ ਦੀ ਪਾਤਰ ਹੈ ਜੋ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਤਤਪਰ ਹੈ। ਚੇਅਰਮੈਨ ਰਤਨਹੇੜੀ ਨੇ ਕਿਹਾ ਕਿ ਪਿੰਡ ਵਿੱਚ ਅਧੁਨਿਕ ਸਹੂਲਤਾਂ ਨਾਲ ਲੈਂਸ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸ਼ਹੀਦ ਕਰਨੈਲ ਸਿੰਘ ਲਾਇਬਰੇਰੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਪੁਰਦ ਕੀਤੀ ਗਈ ਹੈ। ਇਸ ਮੌਕੇ ਗ੍ਰਾਮ ਪੰਚਾਇਤ ਦਾ ਇੱਕ ਸਾਲ ਪੂਰਾ ਹੋਣ ਤੇ ਮੁੱਖ ਮਹਿਮਾਨਾਂ, ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਕੇਕ ਕੱਟ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
Advertisement
Advertisement
×