ਕੁੱਪ ਕਲਾਂ ਦਾਣਾ ਮੰਡੀ ’ਚ ਸਟੀਲ ਸ਼ੈੱਡ ਪਾਉਣ ਦਾ ਕੰਮ ਸ਼ੁਰੂ
ਕੁੱਪ ਕਲਾਂ ਦੀ ਦਾਣਾ ਮੰਡੀ ਵਿੱਚ ਸਟੀਲ ਸ਼ੈੱਡ ਦਾ ਅੱਜ ਵਿਧਾਇਕ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਵੱਲੋਂ ਉਦਘਾਟਨ ਕੀਤਾ ਗਿਆ। ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ...
Advertisement
ਕੁੱਪ ਕਲਾਂ ਦੀ ਦਾਣਾ ਮੰਡੀ ਵਿੱਚ ਸਟੀਲ ਸ਼ੈੱਡ ਦਾ ਅੱਜ ਵਿਧਾਇਕ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਵੱਲੋਂ ਉਦਘਾਟਨ ਕੀਤਾ ਗਿਆ। ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਅਗਾਮੀ ਝੋਨੇ ਦੇ ਸੀਜਨ ਦੌਰਾਨ ਮੰਡੀਆਂ ਵਿੱਚੋਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੁੱਚੇ ਖਰੀਦ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ ’ਤੇ ਚੱਲ ਰਹੇ ਹਨ ਅਤੇ ਪੂਰੇ ਯੋਜਨਾਵੰਧ ਢੰਗ ਨਾਲ ਸਾਰੇ ਕੰਮ ਕਰਵਾਏ ਜਾ ਰਹੇ ਹਨ ਅਤੇ ਕਰਵਾਏ ਜਾਣਗੇ। ਇਸ ਮੌਕੇ ਹਰਮਨਪ੍ਰੀਤ ਸਿੰਘ ਢੀਂਡਸਾ ਐਸਡੀਓ, ਗੁਰਤੇਜ ਸਿੰਘ ਔਲਖ, ਸਰਪੰਚ ਸੁਖਦੇਵ ਸਿੰਘ, ਹਰਵਿੰਦਰ ਸਿੰਘ ਨੋਨੀ ਪ੍ਰਧਾਨ ਟਰੱਕ ਯੂਨੀਅਨ ਕੁੱਪ ਕਲਾਂ, ਹਰਬੰਸ ਸਿੰਘ ਸੁਰਜਨ ਸਿੰਘ, ਕੁਲਵੀਰ ਸਿੰਘ, ਅਮਰੀਕ ਸਿੰਘ ਸੋਨੂੰ, ਮੋਹਨਜੀਤ ਸਿੰਘ, ਰਾਜੂ ਰਤਨ, ਗੁਰਪ੍ਰੀਤ ਪੰਚ ਭੋਲਾ ਪੰਚ ਰਾਜ਼ੀ ਪੰਚ ਮੌਜੂਦ ਸਨ।
Advertisement
Advertisement