DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਵਿੱਚ ਗੁੱਟਬਾਜ਼ੀ ਵਧਣ ਕਾਰਨ ਵਰਕਰ ਨਿਰਾਸ਼

ਵੜਿੰਗ ਅਤੇ ਆਸ਼ੂ ਧੜਿਆਂ ਨੇ ਵੱਖ-ਵੱਖ ਮੀਟਿੰਗਾਂ ਕੀਤੀਆਂ
  • fb
  • twitter
  • whatsapp
  • whatsapp
featured-img featured-img
Oplus_16908288
Advertisement

ਕਾਂਗਰਸ ਪਾਰਟੀ ਵਿਚਾਲੇ ਗੁੱਟਬਾਜ਼ੀ ਘਟਣ ਦੀ ਥਾਂ ਵੱਧ ਰਹੀ ਹੈ ਜਿਸ ਕਾਰਨ ਪਾਰਟੀ ਵਰਕਰ ਨਿਰਾਸ਼ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਨੇ ਇੱਕ ਮੀਟਿੰਗ ਕਰਕੇ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਉਥੇ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਵੱਲੋਂ ਵੀ ਇੱਕ ਵੱਖਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਕਮਲਜੀਤ ਸਿੰਘ ਕੜਵਲ ਹਾਜ਼ਰ ਸਨ। ਰਾਜਾ ਵੜਿੰਗ ਦੇ ਸਮਰਥਕਾਂ ਦੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਰਾਕੇਸ਼ ਪਾਂਡੇ, ਜਥੇਦਾਰ ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਪਵਨ ਦੀਵਾਨ, ਮਨਿੰਦਰ ਪਾਲ ਸਿੰਘ ਟੀਟੂ ਅਤੇ ਮਨਜੀਤ ਸਿੰਘ ਹੰਬੜਾਂ ਆਦਿ ਨੇ ਸ਼ਮੂਲੀਅਤ ਕੀਤੀ। ਆਸ਼ੂ ਸਮਰਥਕ ਈਸ਼ਵਰਜੋਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਆਗੂਆਂ ਦੀ ਗੈਰ ਰਸਮੀ ਮੀਟਿੰਗ ਦੌਰਾਨ ਪੰਜਾਬ ਦੇ ਭੱਖਦੇ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਪੰਜਾਬ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿੱਚ ਲਾਮਬੰਦ ਕਰਨ ਲਈ ਵੀ ਰਣਨੀਤੀ ਉਲੀਕੀ ਗਈ ਤਾਂ ਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ। ਦੂਜੇ ਪਾਸੇ ਰਾਜਾ ਵੜਿੰਗ ਦੇ ਸਮਰਥਕਾਂ ਨੇ ਆਪ ਸਰਕਾਰ ਦੀਆਂ ਨਾਕਾਮੀਆਂ ਤੇ ਨਗਰ ਨਿਗਮ ਦੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ। ਪਵਨ ਦੀਵਾਨ ਨੇ ਦੱਸਿਆ ਕਿ ਇਸ ਸਮੇਂ ਆਗੂਆਂ ਨੇ ਲੁਧਿਆਣਾ ਸ਼ਹਿਰ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਅਤੇ ਖ਼ਰਾਬ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ।

Advertisement

ਹਾਈ ਕਮਾਂਡ ਦਾ ਦਖਲ ਮੰਗਿਆ

ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਜੰਗੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਵੇਖਦਿਆਂ ਕਾਂਗਰਸ ਪਾਰਟੀ 2027 ਵਿੱਚ ਹੋਣ ਵਾਲੀ ਚੋਣ ਦੌਰਾਨ ਬਹੁਮਤ ਹਾਸਲ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਤਾਂ ਕਰ ਰਹੀ ਹੈ ਪਰ ਦੂਜੇ ਪਾਸੇ ਪਾਰਟੀ ਵਿੱਚ ਗੁੱਟਬਾਜ਼ੀ ਲਗਾਤਾਰ ਵੱਧ ਰਹੀ ਹੈ ਜਿਸ ਨਾਲ ਵਰਕਰਾਂ ਵਿੱਚ ਨਿਰਾਸ਼ਤਾ ਤੇ ਨਮੋਸ਼ੀ ਹੈ ਕਿਉਂਕਿ ਆਮ ਲੋਕ ਅਕਸਰ ਉਨ੍ਹਾਂ ਨੂੰ ਪਾਰਟੀ ਦੀ ਧੜੇਬੰਦੀ ਬਾਰੇ ਸਵਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਹਾਲਤ ਵਿੱਚ ਕਿਵੇਂ ਸਰਕਾਰ ਬਣ ਸਕਦੀ ਹੈ ਜਦੋਂ ਸੀਨੀਅਰ ਲੀਡਰਸ਼ਿਪ ਇਕਜੁੱਟ ਹੋ ਕੇ ਕੰਮ ਕਰਨ ਦੀ ਥਾਂ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਵਿੱਚ ਲੱਗੀ ਹੋਵੇ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਫੌਰਨ ਦਖ਼ਲਅੰਦਾਜ਼ੀ ਕਰਕੇ ਪਾਰਟੀ ਨੂੰ ਇਕਜੁੱਟ ਕਰਨ ਦੀ ਮੰਗ ਕੀਤੀ ਤਾਂ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।

Advertisement
×