ਮਜ਼ਦੂਰਾਂ ਵੱਲੋਂ ਸਰਕਾਰ ਖਿਲ਼ਾਫ਼ ਮੁਜ਼ਾਹਰਾ

ਮਜ਼ਦੂਰਾਂ ਵੱਲੋਂ ਸਰਕਾਰ ਖਿਲ਼ਾਫ਼ ਮੁਜ਼ਾਹਰਾ

ਕਰਜ਼ਾ ਮੁਆਫ਼ੀ ਲਈ ਮੁਜ਼ਾਹਰਾ ਕਰ ਕੇ ਰੋਸ ਪ੍ਰਗਟਾਉਂਦੇ ਹੋਏ ਮਜ਼ਦੂਰ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ,11 ਅਗਸਤ

ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਅਤੇ ਬੇ-ਜ਼ਮੀਨੇ ਪਰਿਵਾਰਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਮੁਆਫ ਕਰਵਾਉਣ ਲਈ ਸੂਬਾ ਪੱਧਰ ’ਤੇ ਆਰੰਭੇ ਸੰਘਰਸ਼ ਤਹਿਤ ਪਿੰਡ ਮੱਲਾ ਵਿੱਚ ਰੋਹ ਭਰਪੂਰ ਮੁਜ਼ਾਹਰਾ ਦਿੱਤਾ ਗਿਆ। ਰੋਸ ਜ਼ਾਹਿਰ ਕਰਨ ਉਪਰੰਤ ਮਜ਼ਦੂਰਾਂ ਨੇ ਸਹਿਕਾਰੀ ਸਭਾ ਵਿੱਚ ਮਜ਼ਦੂਰਾਂ ਦੀ ਹਿੱਸੇਦਾਰੀ ਤੇ ਕਰਜ਼ਾ ਮੁਆਫ਼ੀ ਲਈ ਸਭਾ ਦੇ ਸਕੱਤਰ ਨੂੰ ਮੰਗ ਪੱਤਰ ਸੌਂਪਿਆ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਅਵਤਾਰ ਰਸੂਲਪੁਰ ਨੇ ਕਿਹਾ ਕਿ ਜਿਸ ਤਰਜ਼ ’ਤੇ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆ ਵੱਲੋਂ ਲਏ ਕਰਜ਼ਿਆਂ ’ਤੇ ਲੀਕ ਮਾਰੀ ਹੈ ਉਸੇ ਤਰਜ਼ ’ਤੇ ਗਰੀਬ ਲੋੜਵੰਦਾਂ, ਮਜ਼ਦੂਰਾਂ, ਕਿਸਾਨਾਂ ਦੇ ਕਰਜ਼ਿਆਂ ’ਤੇ ਵੀ ਲੀਕ ਮਾਰੀ ਜਾਵੇ। ਸੂਬੇ ਦੀ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਅਵਤਾਰ ਰਸੂਲਪੁਰ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਕਾਰਜਕਾਲ ਖਤਮ ਹੋਣ ਨੇੜੇ ਹੈ, ਪ੍ਰੰਤੂ ਸੂਬੇ ਦੇ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਸਰਕਾਰ ਨੇ ਇੱਕ ਵੀ ਵਾਅਦਾ ਨਹੀਂ ਨਿਭਾਇਆ ਸਗੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਲੋਕਾਂ ’ਤੇ ਕਰੋਨਾ ਦੀ ਆੜ ਵਿੱਚ ਮਾਮਲੇ ਦਰਜ਼ ਕਰਨ ਦਾ ਰੁਝਾਨ ਜਾਰੀ ਹੈ। ਮਜ਼ਦੂਰਾਂ, ਕਿਸਾਨਾਂ ਦੇ ਕਰਜ਼ਿਆਂ ਦੀਆਂ ਲਿਸਟਾਂ ਮੰਗ ਲਈਆਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੇ ਤੇ ਬਾਅਦਵ ਵਿੱਚ ਚੁੱਪੀ ਧਾਰ ਲਈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦੀ ਆਪਣੇ ਕੀਤੇ ਵਾਅਦੇ ਵਫਾ ਕਰੇ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All