ਕਾਂਗਰਸ ਪਾਰਟੀ ਵਲੋਂ ਚਲਾਈ ਗਈ ਮੁਹਿੰਮ ਸੰਗਠਨ ਸਿਰਜਣ ਅਭਿਆਨ ਤਹਿਤ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲਗਾਏ ਗਏ ਨਿਗਰਾਨ ਵਿਧਾਇਕ ਨਗਰੋਟਾ ਰਘਵੀਰ ਸਿੰਘ ਬਾਲੀ ਦੀ ਅਗਵਾਈ ਹੇਠ ਮੀਟਿੰਗ ਹੋਈ। ਬਲਾਕ ਕਾਂਗਰਸ ਮਾਛੀਵਾੜਾ ਦੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਕਾਂਗਰਸ ਦੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਤੋਂ ਇਲਾਵਾ ਭਾਰੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਘਵੀਰ ਸਿੰਘ ਬਾਲੀ ਨੇ ਕਿਹਾ ਕਿ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਜੋ ਸੰਗਠਨ ਸਿਰਜਣ ਅਭਿਆਨ ਸ਼ੁਰੂ ਕੀਤਾ ਗਿਆ ਹੈ ਉਸ ਦਾ ਉਦੇਸ਼ ਵਰਕਰਾਂ ਨੂੰ ਲਾਮਬੰਦ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪੰਜਾਬ ਦੀ ਸੱਤਾ ਵਿਚ ਭਾਰੀ ਬਹੁਮਤ ਨਾ ਆ ਸਕੇ। ਵਿਧਾਇਕ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਹਰੇਕ ਬਲਾਕ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਰਕਰਾਂ ਵਿਚ ਉਤਸ਼ਾਹ ਭਰਿਆ ਜਾ ਸਕੇ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਹਲਕਾ ਸਮਰਾਲਾ ਦੇ ਸਮੂਹ ਕਾਂਗਰਸੀ ਆਗੂ ਤੇ ਵਰਕਰ ਇੱਕਜੁਟ ਹੋ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ ਤਾਂ ਹੀ 2027 ਵਿਚ ਕਾਂਗਰਸ ਦੀ ਸਰਕਾਰ ਯਕੀਨੀ ਬਣ ਸਕੇਗੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਹਰੇਕ ਵਰਕਰ ਪਿੰਡ-ਪਿੰਡ, ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਲੋਕਾਂ ਨੂੰ ਜਾਗਰੂਕ ਕਰੇ ਕਿ ਕਾਂਗਰਸ ਪਾਰਟੀ ਹੀ ਪੰਜਾਬ ਦੀ ਖੁਸ਼ਹਾਲੀ ਤੇ ਲੋਕ ਹਿੱਤਾਂ ਵਾਲੀ ਪਾਰਟੀ ਹੈ। ਇਸ ਮੌਕੇ ਕਾਂਗਰਸ ਦੇ ਜ਼ਿਲਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਜੇ.ਪੀ. ਸਿੰਘ ਮੱਕੜ, ਅਬਜ਼ਰਵਰ ਰਣਜੀਤ ਸਿੰਘ ਤਰਖਾਣ ਮਾਜਰਾ, ਗੁਲਾਬ ਮੁਹੰਮਦ, ਅਰਿਹੰਤ ਕੁਮਾਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ, ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿੱਲ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਕੌਂਸਲਰ ਸੁਰਿੰਦਰ ਕੁਮਾਰ ਛਿੰਦੀ, ਕੌਂਸਲਰ ਰਸ਼ਮੀ ਜੈਨ, ਸਾਬਕਾ ਕੌਂਸਲਰ ਪਰਮਜੀਤ ਪੰਮੀ, ਚੇਤਨ ਕੁਮਾਰ, ਵਿਨੀਤ ਕੁਮਾਰ ਝੜੌਦੀ, ਜਗਜੀਤ ਸਿੰਘ ਪ੍ਰਿਥੀਪੁਰ, ਨੰਦ ਕਿਸ਼ੋਰ, ਓਮਾ ਵਰਮਾ, ਸੁਭਾਸ਼ ਬੀਟਨ, ਸੁਖਦੀਪ ਸਿੰਘ ਬਾਜਵਾ, ਅਮਨਦੀਪ ਸਿੰਘ ਰਾਣਵਾਂ ਵੀ ਮੌਜੂਦ ਸਨ।
+
Advertisement
Advertisement
Advertisement
Advertisement
×