ਮਜ਼ਦੂਰ ਯੂਨੀਅਨ ਵੱਲੋਂ ਕਿਰਤ ਦਫ਼ਤਰ ਦੇ ਬਾਹਰ ਮੁਜ਼ਾਹਰਾ
ਨਾਅਰੇਬਾਜ਼ੀ ਕਰਦਿਅਾਂ ਸਹਾਇਕ ਕਿਰਤ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
Advertisement
ਸੀਟੀਯੂ ਪੰਜਾਬ ਦੇ ਬੈਨਰ ਹੇਠ ਲਾਲ ਝੰਡਾ ਬਜਾਜ ਸਨਜ਼ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਕਿਰਤ ਦਫ਼ਤਰ ਗਿੱਲ ਰੋਡ ਬਾਹਰ ਰੋਸ ਧਰਨਾ ਦੇ ਕੇ ਸਹਾਇਕ ਕਿਰਤ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।
ਸੀਟੀਯੂ ਪੰਜਾਬ ਦੇ ਜਨਰਲ ਸਕੱਤਰ ਕਾ. ਜਗਦੀਸ਼ ਚੰਦ ਦੀ ਅਗਵਾਈ ਵਿੱਚ ਦਿੱਤੇ ਧਰਨੇ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 13 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮਜ਼ਦੂਰ ਜਮਾਤ ਦੀ ਘੱਟੋ ਘੱਟ ਮਜ਼ਦੂਰੀ ਵਿੱਚ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮਹਿੰਗਾਈ ਭੱਤਾ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੀ ਮੁੱਖ ਮੰਗ ਵਿੱਚ ਮਜ਼ਦੂਰ ਜਮਾਤ ਦੀ ਦਿਹਾੜੀ 8 ਘੰਟੇ ਦੀ ਜਗ੍ਹਾ 12 ਘੰਟੇ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰਕੇ ਪਹਿਲਾਂ ਵਾਂਗ 8 ਘੰਟੇ ਕੀਤਾ ਜਾਵੇ। ਇਸ ਮੌਕੇ ਬਲਰਾਮ ਸਿੰਘ, ਅਬਦੇਸ਼ ਪਾਂਡੇ, ਅਜੀਤ ਕੁਮਾਰ, ਰਾਮ ਧਨੀ, ਮੁਕੇਸ਼ ਕੁਮਾਰ, ਤਹਿਸੀਲਦਾਰ, ਸੁਨੀਲ ਗਿਰੀ, ਫੂਲ ਬਦਨ ਅਤੇ ਅਮਰਜੀਤ ਨੇ ਵੀ ਸੰਬੋਧਨ ਕੀਤਾ।
Advertisement
ਕੇਪਸ਼ਨ
Advertisement
Advertisement
×