ਗੁਰੂ ਨਾਨਕ ਕਾਲਜ ਵਿੱਚ ਵਰਕਸ਼ਾਪ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਮਨੋਵਿਗਿਆਨਕ ਸੈਲ ਨੇ ‘ਇਮੋਸ਼ਨਲ ਇੰਟੈਲੀਜੈਂਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ। ਇਸ ਮੌਕੇ ਡਾ. ਅਮਨਦੀਪ ਕੁਲਾਰ ਅਤੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਵਿਸ਼ੇ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ...
Advertisement
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਮਨੋਵਿਗਿਆਨਕ ਸੈਲ ਨੇ ‘ਇਮੋਸ਼ਨਲ ਇੰਟੈਲੀਜੈਂਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ। ਇਸ ਮੌਕੇ ਡਾ. ਅਮਨਦੀਪ ਕੁਲਾਰ ਅਤੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਵਿਸ਼ੇ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਆਈ.ਕਿਊ ਦੇ ਨਾਲ ਇਮੋਸ਼ਨਲ ਇੰਟੈਲੀਜੈਂਸ ਦੀ ਭੂਮਿਕਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਬੜੀ ਸਰਲਤਾ ਨਾਲ ਜਵਾਬ ਦਿੱਤੇ। ਅੰਤ ਵਿਚ ਕਾਲਜ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਪ੍ਰੋ.ਦੀਪਾਲੀ ਅਰੋੜਾ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰੋ.ਅਮਨਦੀਪ ਚੀਮਾ, ਪ੍ਰੋ.ਕੁਲਵਿੰਦਰ ਕੌਰ, ਪ੍ਰੋ.ਦੀਪਿਕਾ, ਗੁਰਦੀਪ ਸਿੰਘ, ਸਨਦੀਪ ਸਿੰਘ ਹੁੰਦਲ, ਰੋਹਿਤ ਕੁਮਾਰ, ਅਮਨ ਅਰੋੜਾ, ਹਿਨਾ ਰਾਣੀ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਰੁਪਿੰਦਰ ਕੌਰ ਅਤੇ ਹੋਰ ਅਹੁਦੇਦਾਰਾਂ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
Advertisement
Advertisement
×

