ਸਮਾਜਿਕ ਸਿੱਖਿਆ ਦੇ ਅਧਿਆਪਕਾਂ ਲਈ ਵਰਕਸ਼ਾਪ
ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਵਿੱਚ ਮਿਡਲ ਅਤੇ ਸੈਕੰਡਰੀ ਸੈਕਸ਼ਨ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਲਈ ਮੁਲਾਂਕਣ ਢਾਂਚਾ ਵਿਸ਼ੇ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ 25 ਅਧਿਆਪਕਾਂ ਨੇ ਹਿੱਸਾ...
Advertisement
ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਵਿੱਚ ਮਿਡਲ ਅਤੇ ਸੈਕੰਡਰੀ ਸੈਕਸ਼ਨ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਲਈ ਮੁਲਾਂਕਣ ਢਾਂਚਾ ਵਿਸ਼ੇ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ 25 ਅਧਿਆਪਕਾਂ ਨੇ ਹਿੱਸਾ ਲਿਆ। ਵਰਕਸ਼ਾਪ ਵਿੱਚ ਸਿਖਲਾਈ ਨਤੀਜਿਆਂ ਨਾਲ ਜੁੜੇ ਹੋਏ ਮੁਲਾਂਕਣ ਤਰੀਕਿਆਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਆਪਕਾਂ ਨਾਲ ਪ੍ਰਭਾਵਸ਼ਾਲੀ ਮੁਲਾਂਕਣ ਰਵਾਇਤਾਂ ਬਾਰੇ ਗੰਭੀਰ ਚਰਚਾ ਕੀਤੀ ਗਈ।ਵਰਕਸ਼ਾਪ ਦੀ ਸ਼ੁਰੂਆਤ ਸੋਸ਼ਲ ਸਾਇੰਸ ਵਿਭਾਗ ਦੀ ਮੁਖੀ ਸੰਗੀਤਾ ਕਾਲੀਆ ਨੇ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਮਾਹਿਰਾਂ ਨੇ ਮੁਲਾਂਕਣ ਦਾ ਖਾਕਾ ਤਿਆਰ ਕਰਨ ਬਾਰੇ ਚਰਚਾ ਕੀਤੀ। ਪ੍ਰਬੰਧਕਾਂ ਅਨੁਸਾਰ ਸਫ਼ਲ ਵਰਕਸ਼ਾਪ ਨੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਮੁਲਾਂਕਣ ਨੂੰ ਉਦੇਸ਼ਪੂਰਨ, ਸੰਤੁਲਿਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਬਹੁਤ ਲਾਹੇਵੰਦ ਸਾਬਤ ਹੋਈ।
Advertisement
Advertisement
