ਲੁਧਿਆਣਾ: ਸਰਕਾਰੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਦੀ ਅਗਵਾਈ ਵਿੱਚ ਕਰੀਅਰ ਕੌਂਸਲਿੰਗ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਯੂਪੀਐੱਸਸੀ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਲਈ ਵਰਕਸ਼ਾਪ ਲਾਈ ਗਈ। ਇਸ ਵਿੱਚ ਕੋਟਲਿਆ ਸਿਵਲ ਸਰਵਿਸ ਦੀ ਟੀਮ ਦੇ ਡਾਇਰੈਕਟਰ ਮਨਦੀਪ ਸਿੰਘ ਅਤੇ ਕਨਿਕਾ ਕਾਂਸਲ ਨੇ ਵਿਦਿਆਰਥਣਾਂ ਨੂੰ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਗੁਰ ਦੱਸੇ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਕਰੀਅਰ ਕੌਂਸਲਿੰਗ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਇੰਚਾਰਜ ਗੁਰਮੀਤ ਸਿੰਘ ਨੇ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਕਰਵਾਈਆ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਸਮਾਗਮ ਵਿੱਚ ਵਾਈਸ ਪ੍ਰਿੰਸੀਪਲ ਬਲਦੇਵ ਸਿੰਘ, ਐੱਸਸੀਡੀ ਸਰਕਾਰੀ ਕਾਲਜ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਜੀਐੱਸ ਬਰਾੜ ਡਾ. ਸ਼ਵੇਤਾ ਮਿਗਲਾਨੀ, ਸਮਰਿਤੀ ਗੁੰਬਰ ਅਤੇ ਉਮੰਗ ਭਾਰਤੀ ਵੀ ਮੌਜੂਦ ਸਨ। -ਖੇਤਰੀ ਪ੍ਰਤੀਨਿਧ