ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 21 ਅਕਤੂਬਰ
ਵਿਸ਼ਵ ਛਾਤੀ ਕੈਂਸਰ ਜਾਗਰੂਕਤਾ ਦਿਵਸ ਅੱਜ ਇਲਾਕੇ ਦੀਆਂ ਵੱਖ ਵੱਖ ਸੰਸਥਾਵਾਂ ਵਿੱਚ ਮਨਾਇਆ ਗਿਆ। ਇਸ ਦੌਰਾਨ ਵਾਲੰਟੀਅਰਾਂ ਨੇ ਚਿਤਾਵਨੀ ਦੇਣ ਲਈ ਸੰਕੇਤਕ ਗੁਲਾਬੀ ਰੰਗ ਦੀਆਂ ਪੁਸ਼ਾਕਾਂ ਪਾਈਆਂ। ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਜਾਗਰੂਕ ਕੀਤਾ। ਰੋਟਰੀ ਕਲੱਬ ਦੇ ਸਰਪ੍ਰਸਤ ਸੁਰਿੰਦਰ ਪਾਲ ਸੋਫਤ ਨੇ ਦੱਸਿਆ ਕਿ ਅੱਜ ਸਿਹਤ ਮਹਿਕਮੇ ਨਾਲ ਮਿਲ ਕੇ ਪੈਰਾਗਾਨ ਇੰਟਰਨੈਸ਼ਨਲ ਸਕੂਲ ਡੇਹਲੋਂ, ਵਿਕਟੋਰੀਆ ਪਬਲਿਕ ਸਕੂਲ ਲਹਿਰਾ ਤੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਅਹਿਮਦਗੜ੍ਹ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ ਸਨ।