ਵਿਸ਼ਵ ਦਿਲ ਦਿਵਸ ਸਬੰਧੀ ਜਾਗਰੂਕਤਾ ਕੈਂਪ
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊੂਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ ਗਲਤ ਜੀਵਨ ਸ਼ੈਲੀ ਦਿਲ ਦੇ ਰੋਗਾਂ ਦਾ ਮੁੱਖ ਕਾਰਨ ਹੈ ਕਿਉਂਕਿ ਫਾਸਟ ਫੂਡ, ਚਿਕਨਾਈ ਵਾਲੇ ਭੋਜਨ, ਚੀਨੀ ਅਤੇ ਨਮਕ ਆਦਿ ਭੋਜਨ ਦਾ ਮੁੱਖ ਹਿੱਸਾ ਬਣ ਚੁੱਕੇ ਹਨ ਜੋ ਦਿਲ ਦੇ ਰੋਗਾਂ ਦਾ ਕਾਰਨ ਬਣਦੇ ਹਨ। ਇਨ੍ਹਾਂ ਪਦਾਰਥਾਂ ਦੀ ਜ਼ਿਆਦਾ ਵਰਤੋਂ ਕਾਰਨ ਹੀ ਅੱਜ ਸਾਨੂੰ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਜ਼ਰੂਰੀ ਹੈ ਕਿ ਅਜਿਹੇ ਪਦਾਰਥਾਂ ਦੇ ਸੇਵਨ ਤੋ ਪਰਹੇਜ਼ ਕੀਤਾ ਜਾਵੇ ਅਤੇ ਖੁਰਾਕ ਦੇ ਤੌਰ ਤੇ ਸਬਜ਼ੀਆਂ, ਦਾਲਾਂ, ਫਲਾਂ ਅਤੇ ਸਾਦੇ ਭੋਜਨ ਦੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਤਣਾਅ ਮੁਕਤ ਜੀਵਨ ਲਈ ਯੋਗਾ, ਮੈਡੀਟੇਸ਼ਨ ਆਦਿ ਗਤੀਵਿਧੀਆ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਡਾ. ਵੰਦਨਾ ਰਾਠੌਰ ਅਤੇ ਗੁਰਦੀਪ ਸਿੰਘ ਨੇ ਕਿਹਾ ਕੇ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾ ਦੀ ਵਰਤੋਂ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਵਿਅਕਤੀ ਚੰਗੀ ਖੁਰਾਕ ਦੇ ਨਾਲ-ਨਾਲ ਰੋਜ਼ਾਨਾ ਸਵੇਰ ਦੀ ਸੈਰ ਅਤੇ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਵੇ ਤਾਂ ਦਿਲ ਦੀ ਬੀਮਾਰੀਆਂ ਤੋਂ ਛੁਕਟਾਰਾ ਪਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਛਾਂਤੀ ਵਿਚ ਤੇਜ਼ ਦਰਦ, ਸਾਹ ਲੈਣ ਵਿੱਚ ਮੁਸ਼ਕਿਲ, ਸਿਰ ਭਾਰਾ ਹੋ ਜਾਣ ਅਤੇ ਤਰੇਲੀਆਂ ਆਦਿ ਲੱਛਣ ਦਿਖਾਈ ਦੇਣ ਤੇ ਤਰੁੰਤ ਨੇੜਲੇ ਸਿਹਤ ਕੇਂਦਰ ਜਾ ਕੇ ਜਾਂਚ ਕਰਵਾਈ ਜਾਵੇ।