World No Tobacco Day: ਤੰਬਾਕੂ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ
ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਵਿੱਚ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਭਾਸ਼ਣ...
ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਵਿੱਚ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਤੰਬਾਕੂ ਦੇ ਸਰੀਰ ’ਤੇ ਪੈਣ ਵਾਲੇ ਬੁਰੇ ਪ੍ਰਭਾਵਾਂ, ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਅਤੇ ਸਮਾਜ ’ਤੇ ਇਸ ਦੇ ਨਕਾਰਾਤਮਕ ਅਸਰਾਂ ਬਾਰੇ ਵਿਚਾਰ ਪੇਸ਼ ਕੀਤੇ। ਬੱਚਿਆਂ ਨੇ ਆਪਣੇ ਭਾਸ਼ਣਾਂ ਰਾਹੀਂ ਸੁਨੇਹਾ ਦਿੱਤਾ ਕਿ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨ ਹੀ ਖ਼ੁਸ਼ਹਾਲ ਜੀਵਨ ਦੀ ਕੁੰਜੀ ਹੈ। ਜੱਜਾਂ ਨੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
ਇਸ ਤੋਂ ਬਾਅਦ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ। ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਨਸ਼ਿਆਂ ਵਿਰੁੱਧ ਪੋਸਟਰ ਫੜ ਕੇ ਨਸ਼ੇ ਤਿਆਗਣ ਦਾ ਸੁਨੇਹਾ ਦਿੱਤਾ। ਇਹ ਰੈਲੀ ਸਕੂਲ ਤੋਂ ਚੱਲ ਕੇ ਭਰਥਲਾ ਪਿੰਡ ਵਿੱਚ ਗਈ ਜਿੱਥੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ। ਸਕੂਲ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਵਰਗੀਆਂ ਬੁਰੀਆਂ ਆਦਤਾਂ ਤੋਂ ਬਚਾਉਣਾ ਜ਼ਰੂਰੀ ਹੈ। ਅੰਤ ਵਿੱਚ ਵਿਦਿਆਰਥੀਆਂ, ਅਧਿਆਪਕਾਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਦੁਹਰਾਇਆ।

