ਡੀਐੱਮਸੀਐੱਚ ’ਚ ਵਿਸ਼ਵ ਪਲਾਸਟਿਕ ਸਰਜਰੀ ਦਿਵਸ ਮਨਾਇਆ
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪਲਾਸਟਿਕ ਸਰਜਰੀ ਵਿਭਾਗ ਵੱਲੋਂ ਹੰਮੜਾਂ ਰੋਡ ’ਤੇ ਪੈਂਦੇ ਵਿਸ਼ੇਸ਼ ਲੋੜਾਂ ਵਾਲੇ ਸਕੂਲ ਦੇ ਬੱਚਿਆਂ ਨਾਲ ਵਿਸ਼ਵ ਪਲਾਸਟਿਕ ਸਰਜਰੀ ਦਿਵਸ ਮਨਾਇਆ। ਇਸ ਮੌਕੇ ਡੀਐੱਮਸੀਐੱਚ ਦੀ ਟੀਮ ਵੱਲੋਂ ਬੱਚਿਆਂ ਨੂੰ ਕੱਪੜੇ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੇ...
Advertisement
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪਲਾਸਟਿਕ ਸਰਜਰੀ ਵਿਭਾਗ ਵੱਲੋਂ ਹੰਮੜਾਂ ਰੋਡ ’ਤੇ ਪੈਂਦੇ ਵਿਸ਼ੇਸ਼ ਲੋੜਾਂ ਵਾਲੇ ਸਕੂਲ ਦੇ ਬੱਚਿਆਂ ਨਾਲ ਵਿਸ਼ਵ ਪਲਾਸਟਿਕ ਸਰਜਰੀ ਦਿਵਸ ਮਨਾਇਆ। ਇਸ ਮੌਕੇ ਡੀਐੱਮਸੀਐੱਚ ਦੀ ਟੀਮ ਵੱਲੋਂ ਬੱਚਿਆਂ ਨੂੰ ਕੱਪੜੇ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੇ ਪੈਕਟ ਦਿੱਤੇ।
ਇਸ ਸਮਾਗਮ ਵਿੱਚ ਡੀਐੱਮਸੀਐੱਚ ਪ੍ਰਬੰਧਕੀ ਕਮੇਟੀ ਦੇ ਸਕੱਤਰ ਬਿਪਿਨ ਗੁਪਤਾ ਅਤੇ ਖ਼ਜ਼ਾਨਚੀ ਮੁਕੇਸ਼ ਵਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਲੁਧਿਆਣਾ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਅਵਿਨਾਸ਼ ਗੁਪਤਾ ਅਤੇ ਪ੍ਰਿੰਸੀਪਲ ਨੇ ਡੀਐੱਮਸੀਐੱਚ ਦੀ ਪੂਰੀ ਟੀਮ ਦਾ ਸਵਾਗਤ ਕੀਤਾ।
Advertisement
Advertisement