ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੱਖ-ਵੱਖ ਥਾਈਂ ਵਿਸ਼ਵ ਆਬਾਦੀ ਦਿਵਸ ਮਨਾਇਆ

ਪੱਤਰ ਪ੍ਰੇਰਕ ਪਾਇਲ, 12 ਜੁਲਾਈ ਇੱਥੇ ਐੱਸਐਮਓ ਪਾਇਲ ਡਾ. ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਮਿਊਨਿਟੀ ਸੈਂਟਰ ਪਾਇਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਹਰਵਿੰਦਰ ਸਿੰਘ ਨੇ ਯੋਗ ਜੋੜਿਆਂ ਨੂੰ ਸੀਮਿਤ ਪਰਿਵਾਰ ਦੀ ਮਹੱਤਤਾ ਪ੍ਰਤੀ ਦੱਸਿਆ, ਉੱਥੇ ਪਰਿਵਾਰ...
ਵਿਸ਼ਵ ਅਬਾਦੀ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ। -ਫੋਟੋ : ਓਬਰਾਏ
Advertisement

ਪੱਤਰ ਪ੍ਰੇਰਕ

ਪਾਇਲ, 12 ਜੁਲਾਈ

Advertisement

ਇੱਥੇ ਐੱਸਐਮਓ ਪਾਇਲ ਡਾ. ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਮਿਊਨਿਟੀ ਸੈਂਟਰ ਪਾਇਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਹਰਵਿੰਦਰ ਸਿੰਘ ਨੇ ਯੋਗ ਜੋੜਿਆਂ ਨੂੰ ਸੀਮਿਤ ਪਰਿਵਾਰ ਦੀ ਮਹੱਤਤਾ ਪ੍ਰਤੀ ਦੱਸਿਆ, ਉੱਥੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਸੰਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਿਰੰਤਰ ਵੱਧ ਰਹੀ ਆਬਾਦੀ ਇੱਕ ਗੰਭੀਰ ਚਿੰਤਨ ਦਾ ਵਿਸ਼ਾ ਹੈ, ਜਿਸ ‘ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉੱਥੇ ਇਸ ਕਾਰਜ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਕ ਯਤਨਾਂ ਦੀ ਵੀ ਲੋੜ ਹੈ।

ਇਸ ਮੌਕੇ ਸਵਾਤੀ ਸਚਦੇਵਾ ਨੇ ਕਿਹਾ ਕਿ ਵਧਦੀ ਅਬਾਦੀ ਸਦਕਾ ਲੋਕਾਂ ਦੀ ਵੱਡੀ ਗਿਣਤੀ ਬੁਨਿਆਦੀ ਲੋੜਾਂ ਤੋਂ ਵਾਂਝੀ ਰਹਿ ਜਾਂਦੀ ਹੈ, ਜਿਸ ਲਈ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਏ ਜਾ ਸਕਦੇ ਹਨ। ਇਸ ਮੌਕੇ ਡਾ: ਹਿਤੇਸ਼ ਮਹਾਜਨ ਹੋਮਿਓਪੈਥੀ ਮੈਡੀਕਲ ਅਫ਼ਸਰ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ ਹੈਲਥ ਅਫ਼ਸਰ ਅਤੇ ਸਿਹਤ ਕਰਮਚਾਰੀ ਹਾਜ਼ਰ ਸਨ।

ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀ ਦੱਤ ਦੀ ਅਗਵਾਈ ਹੇਠਾਂ ਵਿਸ਼ਵ ਅਬਾਦੀ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ.ਸਤਿਆਜੀਤ ਸਿੰਘ ਨੇ ਕਿਹਾ ਕਿ ਦਿਨ ਬ ਦਿਨ ਵੱਧ ਰਹੀ ਆਬਾਦੀ ਨਾ ਸਿਰਫ਼ ਸਾਡੇ ਦੇਸ਼ ਵਿਚ ਸਗੋਂ ਪੂਰੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ ਹੈ। ਜਿਵੇਂ ਜਿਵੇਂ ਆਬਾਦੀ ਵੱਧਦੀ ਹੈ ਇਸ ਨਾਲ ਬੇਰੁਜ਼ਗਾਰੀ ਦੀ ਦਰ ਵਿਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਵਿਭਾਗ ‘ਅੰਮ੍ਰਿਤ ਮਹੋਤਸਵ ਵਿਚ ਸੰਕਲਪ ਲਓ-ਪਰਿਵਾਰ ਨਿਯੋਜਨ ਨੂੰ ਖੁਸ਼ੀਆਂ ਦਾ ਵਿਕਲਪ ਬਣਾਓ’ ਦੇ ਨਾਅਰੇ ਹੇਠ ਦੋ ਪੜਾਵਾਂ ਵਿਚ ਚਲਾਏ ਜਾ ਰਹੇ ਪਰਿਵਾਰ ਨਿਯੋਜਨ ਮਹੀਨੇ ਸਬੰਧੀ ਲਾਮਬੰਦੀ ਪੰਦਰਵਾੜਾ ਮਨਾਇਆ ਗਿਆ। ਇਸ ਮੌਕੇ ਪਰਿਵਾਰ ਸੀਮਤ ਰੱਖਣ ਲਈ ਪਰਿਵਾਰ ਨਿਯੋਜਨ ਦੇ ਕੱਚੇ ਤਰੀਕੇ ਜਿਵੇਂ ਕੋਪਰਟੀ, ਨਿਰੋਧ, ਛਾਇਆ ਟੈਬਲੇਟ, ਅੰਤਰਾ ਟੀਕਾ ਅਤੇ ਪੱਕੇ ਤਰੀਕੇ ਨਸਬੰਦੀ ਤੇ ਨਲਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ.ਅੱਛਰਦੀਪ ਨੰਦਾ, ਦਲਜੀਤ ਕੌਰ, ਰਣਜੀਤ ਕੌਰ, ਮੰਜੂ ਅਰੋੜਾ ਆਦਿ ਹਾਜ਼ਰ ਸਨ।

Advertisement
Tags :
ਆਬਾਦੀਥਾਈਂਦਿਵਸਮਨਾਇਆਵੱਖ-ਵੱਖਵਿਸ਼ਵ
Show comments