ਸੈਂਟੀਨਲ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
ਇਥੋਂ ਦੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਪੰਜਾਬੀ ਭਾਸ਼ਾ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਵਿੱਚ ਅਧਿਆਪਕ ਬਲਵਿੰਦਰ ਸਿੰਘ ਤੇ ਹਰਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਕਵਿਤਾ ਗਾਉਣ ਤੇ ਪੰਜਾਬੀ ਵਿਰਸੇ ਨੂੰ ਸਮਰਪਿਤ...
Advertisement
ਇਥੋਂ ਦੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਪੰਜਾਬੀ ਭਾਸ਼ਾ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਵਿੱਚ ਅਧਿਆਪਕ ਬਲਵਿੰਦਰ ਸਿੰਘ ਤੇ ਹਰਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਕਵਿਤਾ ਗਾਉਣ ਤੇ ਪੰਜਾਬੀ ਵਿਰਸੇ ਨੂੰ ਸਮਰਪਿਤ ਪੇਸ਼ਕਾਰੀਆਂ ਕਰਵਾਈਆਂ। ਸਮਾਗਮ ਦੀ ਸ਼ੁਰੂਆਤ ਡਾ. ਪੂਨਮ ਸ਼ਰਮਾ ਨੇ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਜੜ੍ਹ ਹੈ। ਉਨ੍ਹਾਂ ਅੱਜ ਦੇ ਦਿਨ ਪੰਜਾਬੀ ਭਾਸ਼ਾ ਦੀ ਸੇਵਾ ਦਾ ਸੰਕਲਪ ਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਮਾਂ ਬੋਲੀ ਨੂੰ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਨਾਲ ਜੋੜ ਕੇ ਵਿਸ਼ਵ ਪੱਧਰ ’ਤੇ ਲੈ ਜਾਣ ਲਈ ਪ੍ਰੇਰਿਆ।
Advertisement
Advertisement
×