ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬ੍ਰਿਟਿਸ਼ ਕਾਨਵੈਂਟ ਸਕੂਲ ’ਚ ਵਿਸ਼ਵ ਬਾਘ ਦਿਵਸ ਮਨਾਇਆ

ਬੱਚਿਆਂ ਨੂੰ ਬਾਘਾਂ ਸਬੰਧੀ ਵੀਡੀਓਜ਼ ਦਿਖਾਈਆਂ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਦੇ ਬੱਚੇ। -ਫੋਟੋ: ਜੱਗੀ
Advertisement

ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਉੱਪ ਪ੍ਰਧਾਨ ਨਵੇਰਾ ਜੌਲੀ ਦੀ ਅਗਵਾਈ ਹੇਠ ਵਿਸ਼ਵ ਬਾਘ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਇਸ ਦਿਨ ਨਾਲ ਸਬੰਧਿਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾਂ ਮੌਕੇ ਦੱਸਿਆ ਕਿ ਇਹ ਦਿਨ ਹਰ ਸਾਲ 29 ਜੁਲਾਈ ਨੂੰ ਪੂਰੇ ਵਿਸ਼ਵ ਵਿੱਚ ਬਾਘਾਂ ਨੂੰ ਬਚਾਉਣ ਦੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ।

Advertisement

ਇਸ ਮੌਕੇ ਜੂਨੀਅਰ ਕਲਾਸਾਂ ਦੇ ਬੱਚਿਆਂ ਨੂੰ ਬਾਘਾਂ ਸਬੰਧੀ ਵੱਖ-ਵੱਖ ਵੀਡੀਓਜ਼ ਵੀ ਦਿਖਾਈਆ ਗਈਆਂ। ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਬਾਘਾਂ ਦੇ ਕੁਦਰਤੀ ਨਿਵਾਸ ਸਥਾਨਾਂ ਦੀ ਰੱਖਿਆ ਵਾਸਤੇ ਇਕ ਵਿਸ਼ਵਵਿਆਪੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ ਅਤੇ ਬਾਘਾਂ ਦੀ ਦੇਖ ਭਾਲ ਦੇ ਮੁੱਦਿਆਂ ਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਦੁਨੀਆ ਭਰ ਵਿੱਚੋਂ 70 ਫੀਸਦ ਬਾਘ ਭਾਰਤ ਵਿੱਚ ਪਾਏ ਜਾਂਦੇ ਹਨ ਅਤੇ ਬਾਘਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਕਾਫੀ ਹੱਦ ਤੱਕ ਕਾਮਯਾਬੀ ਮਿਲ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਇਹ ਵਾਅਦਾ ਕਰਨ ਲਈ ਕਿਹਾ ਕਿ ਉਹ ਹਮੇਸ਼ਾ ਕੁਦਰਤੀ ਸੋਮਿਆ ਦਾ ਅਤੇ ਪ੍ਰਾਣੀਆ ਦਾ ਸਨਮਾਨ ਕਰਦੇ ਰਹਿਣਗੇ।

Advertisement
Show comments