ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਨਵੰਬਰ
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਅਤੇ ਲੇਖਕ ਸੁਖਮਿੰਦਰ ਰਾਮਪੁਰੀ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਦਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਰਾਮਪੁਰੀ ਸਾਹਿਤਕ ਗੀਤਾਂ ਦਾ ਸਿਰਜਣਹਾਰਾ ਸੀ। ਉਨ੍ਹਾਂ ਦਾ ਪਹਿਲਾ ਕਾਵਿ ਸੰਗ੍ਰਹਿ ‘ਯੁਗਾਂ ਯੁਗਾਂ ਦੀ ਪੀੜ੍ਹ’ 1982 ਵਿਚ ਛਪਿਆ। ਸੁਖਮਿੰਦਰ ਰਾਮਪੁਰੀ ਦੀ ਕਵਿਤਾ ਦੀ ਕਿਤਾਬ ‘ਧੀਆਂ’ ਬਹੁਤ ਚਰਚਿਤ ਹੋਈ। ਉਨ੍ਹਾਂ ਵਾਰਤਕ ਕਿਤਾਬ ‘ਮਿਹਰਬਾਨ ਹੱਥ’ ਅਤੇ ਇਕ ਨਾਵਲ ‘ਗੁਲਾਬੀ ਛਾਂ ਵਾਲੀ ਕੁੜੀ’ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਅਕਾਦਮੀ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਐਸਪੀ ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਨੇ ਦੁੱਖ ਪ੍ਰਗਟਾਇਆ।