ਵਧ ਰਹੀਆਂ ਕੀਮਤਾਂ ਖ਼ਿਲਾਫ਼ ਵਰ੍ਹੇ ਕਿਰਤੀ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਵਿਰੋਧ

ਵਧ ਰਹੀਆਂ ਕੀਮਤਾਂ ਖ਼ਿਲਾਫ਼ ਵਰ੍ਹੇ ਕਿਰਤੀ

ਜਗਰਾਉਂ ਦੇ ਇੱਕ ਪੈਟਰੋਲ ਪੰਪ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਅਤੇ ਮਜ਼ਦੂਰ ਜਥੇਬੰਦੀਅਾਂ ਦੇ ਨੁਮਾਇੰਦੇ।

ਰਾਮ ਗੋਪਾਲ ਰਾਏਕੋਟੀ
ਰਾਏਕੋਟ, 30 ਜੂਨ

ਸਥਾਨਕ ਪੁਰਾਣੇ ਬੱਸ ਅੱਡੇ ਦੇ ਸਾਹਮਣੇ ਪੈਟਰੋਲ ਪੰਪ ’ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਤੇ ਜ਼ਿਲ੍ਹਾ ਵਿੱਤ ਸਕੱਤਰ ਜਗਰੂਪ ਸਿੰਘ ਝੋਰੜਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਨੇੇ ਕਰੋਨਾ ਦੀ ਆੜ ਹੇਠ ਕਾਰਪੋਰੇਟ ਘਰਾਣਿਆਂ ਨੂੰ ਆਮ ਲੋਕਾਂ ਦੀ ਲੁੱਟ ਕਰਨ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ, ਜਿਸ ਤਹਿਤ ਆਏ ਦਿਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮਨੋਹਰ ਸਿੰਘ ਝੋਰੜਾਂ, ਗੁਰਵਿੰਦਰ ਸਿੰਘ ਗੱਗੂ, ਨਿਹਾਲ ਸਿੰਘ ਤੇ ਕੁਲਦੀਪ ਸਿੰਘ ਫੇਰੂਰਾਂਈ ਨੇ ਵੀ ਸੰਬੋਧਨ ਕੀਤਾ।

ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੇ ਸਮਾਧੀ ਰੋਡ ’ਤੇ ਅੱਜ ਸੀਪੀਆਈ (ਐੱਮ) ਵੱਲੋਂ ਕਾਮਰੇਡ ਬਲਜੀਤ ਸਿੰਘ ਸ਼ਾਹੀ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼ਾਹੀ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਮਨਮਰਜ਼ੀਆਂ ਕਰਕੇ ਆਪਣੇ ਫੈਸਲੇ ਧੱਕੇ ਨਾਲ ਜਨਤਾ ’ਤੇ ਥੋਪ ਰਹੀ ਹੈ। ਉਨ੍ਹ੍ਹਾਂ ਮਜ਼ਦੂਰੀ ਦਾ ਸਮਾਂ 8 ਤੋਂ ਵਧਾ ਕੇ 12 ਕੀਤੇ ਜਾਣ ਦੇ ਫੈਸਲੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਕਾਮਰੇਡ ਬਲਬੀਰ ਸਿੰਘ ਸੁਹਾਵੀ, ਭਗਵੰਤ ਸਿੰਘ ਇਕੋਲਾਹਾ, ਗੁਰਦੀਪ ਸਿੰਘ, ਮੋਹਨ ਘਈ, ਇਕਬਾਲ ਸਿੰਘ, ਰਹਿਮਦੀਨ, ਸਰਬਜੀਤ ਸਿੰਘ ਪਟਵਾਰੀ, ਪਰਮਿੰਦਰ ਸਿੰਘ ਔਜਲਾ ਅਤੇ ਤਰਲੋਚਨ ਸਿੰਘ ਖੱਟੜਾ ਹਾਜ਼ਰ ਸਨ।

ਮਾਛੀਵਾੜਾ (ਪੱਤਰ ਪ੍ਰੇਰਕ): ਵੱਧ ਰਹੀਆਂ ਤੇਲ ਕੀਮਤਾਂ ਵਿਰੁੱਧ ਮਾਛੀਵਾੜਾ ਸਾਹਿਬ ਵਿੱਚ ਅੱਜ ਵੱਖ-ਵੱਖ ਖੱਬੇਪੱਖੀ ਜੱਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਾਥੀ ਕੇਵਲ ਸਿੰਘ ਮੰਜਾਲੀ ਪੰਜਾਬ ਕਿਸਾਨ ਸਭਾ, ਕਾਮਰੇਡ ਜਗਤਾਰ ਚਕੋਹੀ, ਕਾਮਰੇਡ ਰਣਜੀਤ ਸਿੰਘ ਅਤੇ ਲਛਮਣ ਸਿੰਘ ਕੂੰਮਕਲਾਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੇ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ। ਇਸ ਮੌਕੇ ਕਾਮਰੇਡ ਜਗਦੀਸ਼ ਰਾਏ ਬੌਬੀ, ਕਸ਼ਮੀਰਾ ਸਿੰਘ, ਮਨਜੀਤ ਸਿੰਘ, ਪ੍ਰਕਾਸ਼ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ ਤੇ ਹੋਰ ਹਾਜ਼ਰ ਸਨ।

ਕਿਸਾਨਾਂ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ

ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਨਿੱਤ-ਦਿਨ ਵਧਾਈਆਂ ਜਾ ਰਹੀਆਂ ਕੀਮਤਾਂ ਖ਼ਿਲਾਫ਼ ਅੱਜ ਕਿਸਾਨ ਯੂਨੀਅਨਾਂ, ਮਜ਼ਦੂਰ ਯੂਨੀਅਨਾਂ ਤੇ ਸਮਾਜ ਦੇ ਹੋਰ ਵਰਗਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ ਹੋਇਆ ਹੈ। ਇਸੇ ਤਹਿਤ ਅੱਜ ਵੱਖ ਵੱਖ ਜਥੇਬੰਦੀਆਂ ਨੇ ਇਲਾਕੇ ਭਰ ਦੇ ਪੈਟਰੋਲ ਪੰਪਾਂ ਅੱਗੇ ਕੇਂਦਰ ਸਰਕਾਰ ਵਿਰੁੱਧ ਧਰਨੇ ਲਾ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਰਸੂਲਪੁਰ, ਤਰਲੋਚਨ ਸਿੰਘ ਝੋਰੜਾਂ, ਹਰਦੀਪ ਗਾਲਿਬ ਦੀ ਅਗਵਾਈ ਹੇਠ ਤਹਿਸੀਲ ਰੋਡ ’ਤੇ ਗਰੇਵਾਲ ਪੈਟਰੋਲ ਪੰਪ ਦਾ ਘਿਰਾਉ ਕਰਨ ਪੁੱਜੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਪੰਪ ਦੇ ਮਾਲਕ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਸ਼ਰਬਤ ਵਗੈਰਾ ਪਿਲਾਇਆ, ਜਿਸ ਦੀ ਸਮੁੱਚੇ ਹਲਕੇ ’ਚ ਭਰਪੂਰ ਚਰਚਾ ਰਹੀ।

ਕੇਂਦਰ ਨੇ ਦੇਸ਼ ਨੂੰ ਫਿਰ ਆਰਥਿਕ ਸੰਕਟ ਵੱਲ ਧੱਕਿਆ: ਖ਼ਾਨ

ਖੰਨਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਅੱਜ ਇੱਥੇ ਕਿਹਾ ਕਿ ਅੱਜ ਕਰੋਨਾ ਮਹਾਮਾਰੀ ਕਾਰਨ ਦੇਸ਼ ਦੇ ਲੋਕ ਭਾਰੀ ਆਰਥਿਕ ਸੰਕਟ ਤੋਂ ਲੰਘ ਰਹੇ ਹਨ ਪਰ ਨੋਟਬੰਦੀ, ਜੀਐੱਸਟੀ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿਚ ਲਗਾਤਾਰ ਵਾਧਾ ਕਰਦੇ ਹੋਏ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਲੋਕਾਂ ਨੂੰ ਆਰਥਿਕ ਸੰਕਟ ਵੱਲ ਧੱਕਿਆ ਹੈ, ਜਿਸ ਲਈ ਦੇਸ਼ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All