ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਜੁਲਾਈ
ਮੇਹਰਬਾਨ ਦੀ ਮਾਡਲ ਕਲੋਨੀ ਇਲਾਕੇ ’ਚ ਬੀਤੀ ਦੇਰ ਰਾਤ ਇਲਾਕੇ ’ਚ ਕਿਰਾਏ ’ਤੇ ਰਹਿਣ ਵਾਲੇ ਨੌਜਵਾਨ ਦੀ ਲਾਸ਼ ਉਸਦੇ ਕਮਰੇ ਵਿੱਚ ਪਈ ਮਿਲੀ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦੇ ਆਸਪਾਸ ਖੂਨ ਦੇ ਨਿਸ਼ਾਨ ਸਨ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਸਦੇ ਸਾਥੀਆਂ ਨੇ ਇਸਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ ਮੁਹੰਮਦ ਇਬਰਾਹਿਮ ਵੱਜੋਂ ਹੋਈ ਹੈ। ਥਾਣਾ ਮੇਹਰਬਾਨ ਦੀ ਪੁਲੀਸ ਨੇ ਜਾਂਚ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰਨ ’ਚ ਲੱਗੀ ਹੈ।