ਰਾਮ ਗੋਪਾਲ ਰਾਏਕੋਟੀ
ਰਾਏਕੋਟ, 4 ਅਗਸਤ
ਇਥੇ ਕਾਂਗਰਸ ਪਾਰਟੀ ਦੇ ਸੱਦੇ ’ਤੇ ਸੂਬੇ ਭਰ ’ਚ ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਤਹਿਤ ਸਥਾਨਕ ਸਰਦਾਰ ਹਰੀ ਸਿੰਘ ਨਲੂਆ ਚੌਕ ’ਚ ਹਲਕਾ ਪ੍ਰਧਾਨ ਨਵਰਾਜ ਸਿੰਘ ਅਕਾਲਗੜ੍ਹ ਅਤੇ ਬਲਾਕ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ’ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ ਗਿਆ।
ਇਸ ਮੌਕੇ ਪ੍ਰਧਾਨ ਨਵਰਾਜ ਸਿੰਘ ਅਕਾਲਗੜ੍ਹ ਅਤੇ ਪ੍ਰਧਾਨ ਗੁਰਜੰਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਬਿਲਕੁਲ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬ ਕੇ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਅੱਗੇ ਰੱਖ ਕੇ ਇਹ ਆਰਡੀਨੈਂਸ ਪਾਸ ਕੀਤੇ ਹਨ। ਇਸ ਮੌਕੇ ਪ੍ਰਦੀਪ ਸਿੰਘ ਗਰੇਵਾਲ, ਡਾ. ਅਰੁਣਦੀਪ ਸਿੰਘ ਤਲਵੰਡੀ, ਗਗਨਦੀਪ ਸਿੰਘ ਬੱਸੀਆਂ, ਬਲਵੀਰ ਸਿੰਘ ਬਰ੍ਹਮਪੁਰ, ਮਨਜੋਤ ਸਿੰਘ, ਵਰਿੰਦਰ ਸਿੰਘ, ਅਮਨਦੀਪ ਸਿੰਘ, ਖੁਸ਼ ਬੱਸੀਆਂ, ਅਮਨਾ ਬਸਰਾਓਂ, ਵਿੱਕੀ ਬੁਰਜ, ਪ੍ਰਦੀਪ ਸਿੰਘ ਬਸਰਾਓਂ ਆਦਿ ਵੀ ਹਾਜ਼ਰ ਸਨ।