DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੋਣਾਂ ਵਿੱਚ Youth Congress ਨਿਭਾਏਗੀ ਅਹਿਮ ਭੂਮਿਕਾ: ਸ਼ੁੱਬੀ

‘ਆਪ’ ਅਤੇ ਭਾਜਪਾ ’ਤੇ ਪੰਜਾਬ ਨੂੰ ਕੰਗਾਲ ਕਰਨ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਜੋਗੀਮਾਜਰਾ ਵਿੱਚ ਯੂਥ ਕਾਂਗਰਸ ਦੇ ਸੂਬਾਈ ਪ੍ਰਧਾਨ ਸ਼ੁੱਭਮ ਸ਼ੁਭੀ ਦਾ ਸਨਮਾਨ ਕਰਦੇ ਹੋਏ ਕਾਂਗਰਸੀ ਆਗੂ। -ਫੋਟੋ: ਜੱਗੀ
Advertisement

ਯੂਥ ਕਾਂਗਰਸ ਦੇ ਨਵ-ਨਿਯੁਕਤ ਸੂਬਾਈ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਬੀ ਦਾ ਇਲਾਕੇ ਦੇ ਪਿੰਡ ਪੋਹੀੜ ਅਤੇ ਜੋਗੀਮਾਜਰਾ ਪਹੁੰਚਣ ’ਤੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਪਣੇ ਪਲੇਠੇ ਦੌਰੇ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸ਼ੁਭਮ ਸ਼ੁੱਬੀ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਸੂਬੇ ਦੇ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਸਮਾਜ ਅਤੇ ਪਾਰਟੀ ਲਈ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਬਜ਼ੁਰਗਾਂ ਅਤੇ ਮਾਪਿਆਂ ਦਾ ਆਸ਼ੀਰਵਾਦ ਲੈਣ ਅਤੇ ਉਨ੍ਹਾਂ ਨੂੰ ਕਾਂਗਰਸ ਦੀਆਂ ਨੀਤੀਆਂ ਨਾਲ ਜੋੜਨ। ਸ਼ੁੱਬੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਵਰਗੇ ਇੱਕ ਆਮ ਘਰ ਦੇ ਲੜਕੇ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ‘ਆਪ’ ਅਤੇ ਭਾਜਪਾ ਨੂੰ ਇੱਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਨੂੰ ਕੰਗਾਲ ਕਰਨਾ ਚਾਹੁੰਦੀਆਂ ਹਨ। ਇਸ ਮੌਕੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਨੌਜਵਾਨ ਆਗੂਆਂ ਦੀ ਲੋੜ ਹੈ ਅਤੇ ਸ਼ੁੱਬੀ ਆਗਾਮੀ ਚੋਣਾਂ ਵਿੱਚ ਨੌਜਵਾਨਾਂ ਨੂੰ ਟਿਕਟਾਂ ਦਿਵਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਸਮਾਗਮਾਂ ਦੌਰਾਨ ਦੀਪਕ ਸ਼ਰਮਾ, ਕਮਲ ਧਾਲੀਵਾਲ, ਵਿਕਾਸ ਟੰਡਨ, ਕ੍ਰਿਸ਼ਨ ਦੇਵ, ਪ੍ਰੋ. ਗੁਰਮੁੱਖ ਸਿੰਘ ਅਤੇ ਕੁਲਬੀਰ ਸਿੰਘ ਸੋਹੀਆਂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰ ਤੇ ਯੂਥ ਵਰਕਰ ਹਾਜ਼ਰ ਸਨ।

Advertisement
Advertisement
×