ਰੇਲਗੱਡੀ ਦੀ ਲਪੇਟ ’ਚ ਆ ਕੇ ਨੌਜਵਾਨ ਦੀ ਮੌਤ
ਸਥਾਨਕ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਚੌਕੀ ਜੀਆਰਪੀ ਖੰਨਾ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਨਿਊ ਖੰਨਾ-ਗੋਬਿੰਦਗੜ੍ਹ ਦਰਮਿਆਨ ਸਥਾਨਕ ਸਟੇਸ਼ਨ ਕੋਲ ਇਕ ਨੌਜਵਾਨ (25-27) ਦੀ ਰੇਲਵੇ ਲਾਈਨਾਂ...
Advertisement
ਸਥਾਨਕ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਚੌਕੀ ਜੀਆਰਪੀ ਖੰਨਾ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਨਿਊ ਖੰਨਾ-ਗੋਬਿੰਦਗੜ੍ਹ ਦਰਮਿਆਨ ਸਥਾਨਕ ਸਟੇਸ਼ਨ ਕੋਲ ਇਕ ਨੌਜਵਾਨ (25-27) ਦੀ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ ਵਿਚ ਆ ਕੇ ਮੌਤ ਹੋ ਗਈ ਜਿਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ ਨੂੰ ਪਛਾਣ ਲਈ 72 ਘੰਟੇ ਲਈ ਸਿਵਲ ਹਸਪਤਾਲ ਖੰਨਾ ਵਿੱਚ ਰੱਖਵਾਇਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਲਾਸ਼ ਪਾਸੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ।
Advertisement
Advertisement
×